ਉੱਤਰ ਪ੍ਰਦੇਸ਼, ਬਿਹਾਰ ਤੇ ਅਸਾਮ ‘ਚ ਹੜ੍ਹ ਦਾ ਕਹਿਰ, ਲਪੇਟ ‘ਚ 33 ਲੱਖ ਲੋਕ, ਨੇਪਾਲ ‘ਚ ਭਾਰੀ ਤਬਾਹੀ

RNI NEWS :- ਉੱਤਰ ਪ੍ਰਦੇਸ਼, ਬਿਹਾਰ ਤੇ ਅਸਾਮ ‘ਚ ਹੜ੍ਹ ਦਾ ਕਹਿਰ, ਲਪੇਟ ‘ਚ 33 ਲੱਖ ਲੋਕ, ਨੇਪਾਲ ‘ਚ ਭਾਰੀ ਤਬਾਹੀ

ਨਵੀਂ ਦਿੱਲੀ :- ਆਰਐੱਨਆਈ ਨਿਊਜ਼ ਇੰਟਰਨੈਸ਼ਨਲ ਡੈਸਕ

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਾਰਸ਼ ਤੋਂ ਬਾਅਦ ਆਏ ਹੜ੍ਹ ਕਾਰਨ ਬਣੇ ਹਾਲਾਤ ਬੇਕਾਬੂ ਹੋ ਗਏ ਹਨ। ਉੱਤਰ ਪ੍ਰਦੇਸ਼, ਬਿਹਾਰ ਤੇ ਅਸਾਮ ‘ਚ 33 ਲੱਖ ਤੋਂ ਜ਼ਿਆਦਾ ਲੋਕ ਹੜ੍ਹ ਦੀ ਲਪੇਟ ‘ਚ ਹਨ। ਉੱਤਰ ਪ੍ਰਦੇਸ਼ ‘ਚ ਕਈ ਜ਼ਿਲ੍ਹਿਆਂ ‘ਚ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਈਆਂ ਹਨ। ਅਸਾਮ ਦੇ 33 ‘ਚੋਂ 25 ਜ਼ਿਲ੍ਹਿਆਂ ‘ਚ ਹੜ੍ਹ ਕਾਰਨ ਕਰੀਬ 15 ਲੱਖ ਲੋਕ ਪ੍ਰਭਾਵਿਤ ਹਨ। ਬਿਹਾਰ ‘ਚ ਹੜ੍ਹ ਕਾਰਨ ਹੁਣ ਤਕ 29 ਲੋਕਾਂ ਦੀ ਮੌਤ ਹੋਈ ਹੈ ਅਤੇ ਅੱਠ ਜ਼ਿਲ੍ਹੇ ਪ੍ਰਭਾਵਿਤ ਹਨ। ਸਰਕਾਰੀ ਅਨੁਸਾਰ ਮੁਤਾਬਿਕ, ਸੂਬੇ ‘ਚ ਲਗਪਗ 18 ਲੱਖ ਲੋਕ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ। ਨੇਪਾਲ “ਚ ਹੜ੍ਹ ਤੇ ਜ਼ਮੀਨ ਖ਼ਿਸਕਣ ਕਾਰਨ ਹੁਣ ਤਕ 65 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 24 ਤੋਂ ਜ਼ਿਆਦਾ ਲੋਕ ਲਾਪਤਾ ਹਨ।
ਨੇਪਾਲ ‘ਚ ਮੋਹਲੇਧਾਰ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਹੁਣ ਤਕ 65 ਲੋਕਾਂ ਦੀ ਜਾਨ ਜਾ ਚੁੱਕੀ ਹੈ। ਨੇਪਾਲ ਪੁਲਿਸ ਅਨੁਸਾਰ, 33 ਲੋਕ ਲਾਪਤਾ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ। ਦੋ ਹਜ਼ਾਰ ਲੋਕਾਂ ਨੂੰ ਬਚਾਇਆ ਗਿਆ ਹੈ। ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੂਰਬੀ ਤੇ ਦੱਖਣੀ ਨੇਪਾਲ ਦੇ ਕਈ ਇਲਾਕੇ ਜ਼ਮੀਨ ਖਿਸਕਣ ਤੇ ਹੜ੍ਹ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਫ਼ਿਲਹਾਲ ਦੋ-ਤਿੰਨ ਦਿਨਾਂ ਤਕ ਬਾਰਸ਼ ਜਾਰੀ ਰਹਿਣ ਦਾ ਖਦਸ਼ਾ ਪ੍ਰਗਟਾਇਆ ਹੈ। ਹੜ੍ਹ ਕਾਰਨ ਕਈ ਮੁੱਖ ਰਾਜ ਮਾਰਗਾਂ ‘ਤੇ ਆਵਾਜਾਈ ਠੱਪ ਹੈ। ਦੇਸ਼ ਦੇ ਜ਼ਿਆਦਾਤਰ ਇਲਾਕੇ ਜਲ ਮਗਨ ਹਨ। ਢਾਈ ਹਜ਼ਾਰ ਤੋਂ ਜ਼ਿਆਦਾ ਘਰਾਂ ‘ਚ ਪਾਣੀ ਵੜ ਗਿਆ ਹੈ। ਕਰੀਬ 1500 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪ੍ਰਭਾਵਿਤ ਇਲਾਕਿਆਂ ‘ਚ 27 ਹਜ਼ਾਰ ਤੋਂ ਜ਼ਿਆਦਾ ਪੁਲਿਸ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

Leave a Reply

Your email address will not be published. Required fields are marked *