ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜਿਲ੍ਹਾ ਹੁਸਿਆਰਪੁਰ ਦੀ ਹੋਈ ਮੀਟਿੰਗ

ਉੱਚ ਅਧਿਕਾਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਵੇਗਾ ਤੇਜ਼- ਉਕਾਰ ਸਿੰਘ ਢਾਂਡਾ
ਹੁਸਿਆਰਪੁਰ,26 ਦਸੰਬਰ (ਸੁਖਵਿੰਦਰ ਸੋਹਲ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ(ਰਜਿ:ਨੰ.31)ਜਿਲ੍ਹਾ ਹੁਸਿਆਰਪੁਰ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਧਾਨ ਉਕਾਰ ਸਿੰਘ ਢਾਂਡਾ,ਜਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਾਡਵ ਪਾਰਕ ਦਸੂਹਾ ਵਿਖੇ ਕੀਤੀ ਗਈ। ਜਿਸ ਵਿੱਚ ਵਿਸੇਸ਼ ਤੋਰ ਤੇ ਪਹੁੰਚੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੰਢੇਵਾਲ,ਮੁੱਖ ਸਲਾਹਕਾਰ ਮਲਾਗਰ ਸਿੰਘ ਖਮਾਣੋਂ ਨੇ ਸਮੂਲੀਅਤ ਕੀਤੀ।ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੂੰ ਜਾਰੀ ਕਰਦਿਆਂ ਜਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਸੰਸਾਰ ਬੈਂਕ ਦੇ ਦਿਸਾ ਨਿਰਦੇਸ਼ ਤਹਿਤ ਪੇਂਡੂ ਜਲ ਘਰਾਂ ਦਾ ਜਬਰੀ ਪੰਚਾਇਤੀ ਕਰਨ ਦੇ ਨਾ ਤੇ ਨਿੱਜੀਕਰਨ ਕੀਤਾ ਜਾ ਰਿਹਾ ਹੈ।ਇਸ ਨੀਤੀ ਤਹਿਤ ਜਿਥੇ ਵਿਭਾਗ ਦੇ ਸਮੂਚੇ ਰੈਗੂਲਰ ਮੁਲਾਜ਼ਮ ਪ੍ਰਭਾਵਿਤ ਹੋਣਗੇ।ਉਥੇ ਇੰਨਲਿਸਟਮੈਟ ਨੀਤੀ ਤਹਿਤ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਕਾਮੇ ਬੇਰੁਜ਼ਗਾਰ ਹੋ ਜਾਣਗੇ, ਉਥੇ ਪੇਂਡੂ ਅਬਾਦੀ ਦੇ 87 ਪ੍ਰਤੀਸਤ ਲੋਕ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਤੋ ਵਾਝੇ ਹੋ ਜਾਣਗੇ।ਪੰਚਾਇਤੀ ਕਰਨ ਦੀ ਮੰਗ ਨਾ ਲੋਕਾਂ ਦੀ ਹੈ ਨਾ ਪੰਚਾਇਤਾਂ ਦੀ ਮੰਗ ਸੀ।ਸਗੋਂ ਮਜੂਦ ਕੈਪਟਨ ਸਰਕਾਰ ਵੱਲੋਂ ਵੱਧ ਅਧਿਕਾਰ ਦੇਣ ਦੇ ਬਹਾਨੇ ਹੇਠ ਪੀਣ ਵਾਲੇ ਪਾਣੀ ਨੂੰ ਦੇਸੀ-ਬਦੇਸ਼ੀ ਕਾਰਪੋਰੇਸ਼ਨਾ ਦੇ ਮੁਨਾਫਿਆ ਦੇ ਹਵਾਲੇ ਕੀਤਾ ਜਾ ਰਿਹਾ ਹੈ।ਇਸ ਨੀਤੀ ਵਿਰੁੱਧ ਸੰਘਰਸ਼ ਕਰਨ ਦੀ ਲੋੜ ਹੈ।ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੰਢੇਵਾਲ ਨੇ ਸਬੋਧਨ ਕਰਦਿਆਂ ਕਿਹਾ ਕਿ ਜਲ ਘਰਾਂ ਦਾ ਪੰਚਾਇਤੀ ਕਰਨ ਦੀ ਨੀਤੀ ਨੂੰ ਰੱਦ ਕਰਨ, ਇੰਨਲਿਸਟਮੈਟ, ਕੰਪਨੀਆਂ, ਸੋਸਾਇਟੀਆਂ,ਵੱਖ-ਵੱਖ ਠੇਕੇਦਾਰਾਂ,ਰਾਹੀਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਕਾਮਿਆਂ ਨੂੰ ਸਿਧੇ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ,ਕਿਰਤ ਕਨੂੰਨ ਤਹਿਤ ਉਜਰਤਾਂ ਲਾਗੂ ਕਰਨ, ਆਦਿ ਮੰਗਾਂ ਨੂੰ ਲੈਕੇ ਜਥੇਬੰਦੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।ਸੰਘਰਸ਼ ਦੀ ਬਦੌਲਤ ਜਥੇਬੰਦੀ ਨੂੰ ਡਿਪਟੀ ਡਰੈਕਟਰ ਵੱਲੋਂ 3 ਜਨਵਰੀ 2019 ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਵਿੱਚ ਵਰਕਰਾਂ ਦੀਆਂ ਮੰਗਾਂ ਸਬੰਧੀ ਕੋਈ ਹੱਲ ਨਾ ਹੋਇਆ ਤਾਂ ਸੂਬਾ ਕਮੇਟੀ ਦੀ ਮੀਟਿੰਗ 4 ਜਨਵਰੀ 2019 ਨੂੰ ਲੁਧਿਆਣਾ ਵਿਖੇ ਹੋਵੇਗੀ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਮੀਟਿੰਗ ਵਿਚ ਜਿਲ੍ਹੇ ਪੱਧਰੀ ਵਰਕਰਾਂ ਨੂੰ ਆ ਰਹੀਆਂ ਮੁਸਕਲਾਂ ਵਾਰੇ ਵਿਚਾਰ ਚਰਚਾ ਕੀਤੀ ਗਈ।ਮੰਗਾਂ ਨੂੰ ਲੈਕੇ ਜਿਲ੍ਹੇ ਲੇਵਲ ਤੇ ਸੰਘਰਸ਼ ਦਾ ਐਲਾਨ ਕੀਤਾ ਗਿਆ।ਮੀਟਿੰਗ ਵਿਚ 8/9 ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਸਮੂਲੀਅਤ ਕੀਤੀ ਜਾਵੇਗੀ। ਇਸ ਮੌਕੇ-ਹਰਦੀਪ ਸਿੰਘ ਨਾਨੋਵਾਲੀਆ ਗੁਰਦਾਸਪੁਰ, ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦਸੂਹਾ ਦੇ ਪ੍ਰਧਾਨ ਰੋਸਨ ਲਾਲ ਤੋ ਇਲਾਵਾ ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਤਲਵਾੜਾ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਕੁਲਦੀਪ ਸਿੰਘ,ਆਦਿ ਸਾਮਿਲ ਹੋਏ।