ਪੰਜਾਬ ਸਰਕਾਰ ਜਲਦੀ ਹੀ ਸਮਾਰਟ ਸਕੂਲਾਂ ਨੂੰ ਸੁਪਰ ਸਮਾਰਟ ਸਕੂਲਾਂ ਚ ਤਬਦੀਲ ਕਰਨ ਦੀ ਮੁਹਿੰਮ ਸ਼ੁਰੂ ਕਰੇਗੀ-ਵਿਧਾਇਕ ਲਾਡੀ


ਪੰਜਾਬ ਸਰਕਾਰ ਜਲਦੀ ਹੀ ਸਮਾਰਟ ਸਕੂਲਾਂ ਨੂੰ ਸੁਪਰ ਸਮਾਰਟ ਸਕੂਲਾਂ ਚ ਤਬਦੀਲ ਕਰਨ ਦੀ ਮੁਹਿੰਮ ਸ਼ੁਰੂ ਕਰੇਗੀ-ਵਿਧਾਇਕ ਲਾਡੀ

 

ਬਟਾਲਾ 15 ਨਵੰਬਰ (RNI NEWS) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਪੰਜਾਬ ਬਹੁਤ ਜਲਦ ਸਾਰੇ ਸਰਕਾਰੀ ਸਕੂਲਾਂ ’ਚ ਸਮਾਰਟ ਕਲਾਸਰੂਮਜ਼ ਉਪਲਬਧ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣੇਗਾ ਅਤੇ ਇਸ ਕੰਮ ਲਈ ਹੁਣ ਤੱਕ 6,832 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰ ਲਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਮਾਰਟ ਸਕੂਲ ਬਣਾਉਣ ਲਈ ਪੰਜਾਬ ਸਰਕਾਰ ਨੇ ਲਗਭਗ 800 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਇਸ ਵਿੱਤੀ ਵਰ੍ਹੇ ਦੇ ਬਜਟ ਵਿਚ ਵੀ ਸਰਕਾਰ ਵੱਲੋਂ ਸਕੂਲਾਂ ਨੂੰ ਡਿਜੀਟਲ ਕਰਨ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ

ਵਿਧਾਇਕ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਸਮਾਰਟ ਸਕੂਲਾਂ ਨੂੰ ਸੁਪਰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੀ ਮੁਹਿੰਮ ਸ਼ੁਰੂ ਕਰੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨਾਂ ਯਤਨਾਂ ਸਦਕਾ ਹੀ ਇਸ ਸਾਲ ਸਰਕਾਰੀ ਸਕੂਲਾਂ ਵਿਚ 3.5 ਲੱਖ ਤੋਂ ਵੱਧ ਨਵੇਂ ਦਾਖਲੇ ਹੋਏ ਹਨ ਜੋ ਕਿ ਸੂਬੇ ਦੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਚ ਆਏ ਸੁਧਾਰ ਦੀ ਸਿੱਧੇ ਤੌਰ ’ਤੇ ਹਾਮੀਂ ਭਰਦੇ ਹਨ

ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਰਕਾਰ ਨੇ ਇਮਾਰਤਾਂ ਅਤੇ ਹੋਰ ਬੁਨਿਆਦੀ ਢਾਂਚੇ ਵਿਚ ਵੀ ਮਿਆਰੀ ਸੁਧਾਰ ਕੀਤਾ ਹੈ ਅਤੇ ਛੋਟੀਆਂ ਜਮਾਤਾਂ ਵਿਚ ਡਿਜੀਟਲ ਸਿੱਖਿਆ ਮੁਹੱਈਆ ਕਰਵਾਉਣ ਲਈ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਕਲਾਸਾਂ ਨੂੰ ਮੁਫ਼ਤ ਸਮਾਰਟ ਟੈਬਜ਼ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਰਾਜ ਸਰਕਾਰ ਵਲੋਂ ਕੀਤੇ ਸੁਧਾਰਾਂ ਕਾਰਨ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਅਤੇ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਦੇ ਨਾਲ ਕਿਸੇ ਵੀ ਖੇਤਰ ’ਚ ਮੁਕਾਬਲਾ ਕਰਨ ਦੇ ਯੋਗ ਬਣਨਗੇ

Leave a Reply

Your email address will not be published. Required fields are marked *