ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਕੋਰੋਨਾ ਪਾਜ਼ਿਟਿਵ,ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ


ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਕੋਰੋਨਾ ਪਾਜ਼ਿਟਿਵ, ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

RNI NEWS-ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ ਉਨ੍ਹਾਂ ਨੂੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਚੌਧਰੀ ਨੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨੂੰ ਉਹ ਮਿਲੇ ਹਨ ਉਹ ਸਾਰੇ ਕੋਰੋਨਾ ਟੈਸਟ ਕਰਵਾਉਣ ਲਈ ਹਸਪਤਾਲ ਚ ਜਾਣ ਤੇ ਆਪਣਾ ਕੋਰੋਨਾ ਟੈਸਟ ਕਰਵਾਉਣ ਕੋਰੋਨਾ ਪਾਜ਼ਿਟਿਵ ਪਾਏ ਜਾਣ ਤੇ ਚੌਧਰੀ ਦੇ ਸੰਪਰਕ ਵਿਚ ਆਉਣ ਵਾਲੇ ਕਾਂਗਰਸੀ ਆਗੂ ਤੇ ਕਾਰਕੁਨਾਂ ਨੂੰ ਵੀ ਆਪਣੇ ਕੋਰੋਨਾ ਟੈਸਟ ਕਰਵਾਉਣੇੇਂ ਪੈੈਣਗੇ ਕਿਉਂਕਿ ਉਹ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨਾਲ ਟਰੈਕਟਰ ਰੈਲੀ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੀਆਂ ਮੀਟਿੰਗਾਂ ਵਿਚ ਸ਼ਾਮਲ ਹੋਏ ਸਨ ਜਿਨ੍ਹਾਂ ਨੇ ਇਸ ਮੀਟਿੰਗ ਵਿੱਚ ਹਿੱਸਾ ਲਿਆ ਹੈ ਉਨ੍ਹਾਂ ਦੇ ਸੰਪਰਕ ਵਿੱਚ ਵਿਧਾਇਕ ਬਾਵਾ ਹੈਨਰੀ,ਰਾਜਿੰਦਰਾ ਬੇਰੀ,ਨਵਤੇਜ ਸਿੰਘ ਚੀਮਾ,ਲਾਡੀ ਸ਼ੇਰੋਵਾਲੀਆ, ਜਗਬੀਰ ਬਰਾੜ,ਮੇਅਰ ਜਗਦੀਸ਼ ਰਾਜਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦੇਹਾਤੀ ਦੇ ਕਈ ਕੌਂਸਲਰ ਅਤੇ ਆਗੂ ਉਨ੍ਹਾਂ ਨੂੰ ਮਿਲੇ ਸਨ

Leave a Reply

Your email address will not be published. Required fields are marked *