ਸ਼ਾਹਕੋਟ ਪੁਲਿਸ ਵੱਲੋ 24 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਅਤੇ 1 ਔਰਤ ਕਾਬੂ

RNI NEWS :- ਸ਼ਾਹਕੋਟ ਪੁਲਿਸ ਵੱਲੋ 24 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਅਤੇ 1 ਔਰਤ ਕਾਬੂ

ਸ਼ਾਹਕੋਟ 15 ਜੁਲਾਈ (ਏ.ਐੱਸ ਸੱਚਦੇਵਾ/ਅਰੋੜਾ ਸ਼ਾਹਕੋਟ)

ਸ. ਨਵਜੋਤ ਸਿੰਘ ਮਾਹਲ ਐੱਸਐੱਸਪੀ ਜਲੰਧਰ ਦਿਹਾਤੀ ਦੀਆਂ ਹਦਾਇਤਾ ਅਨੁਸਾਰ ਸ. ਰਾਜਵੀਰ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ. ਪਿਆਰਾ ਸਿੰਘ ਡੀਐੱਸਪੀ ਸਬ ਡਵੀਜਨ ਸ਼ਾਹਕੋਟ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਾਹਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਐੱਸਐੱਚਓ ਥਾਣਾ ਸ਼ਾਹਕੋਟ ਦੀ ਅਗਵਾਈ ’ਚ ਪੁਲਿਸ ਟੀਮ ਨੇ 24 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਅਤੇ 1 ਔਰਤ ਨੂੰ ਗਿ੍ਰਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਐੱਸ.ਐੱਚ.ਓ. ਥਾਣਾ ਸ਼ਾਹਕੋਟ ਨੇ ਦੱਸਿਆ ਕਿ ਸਬ ਇੰਸਪੈਕਟਰ ਭੁਪਿੰਦਰ ਸਿੰਘ ਇੰਚਾਰਜ ਚੌਕੀ ਤਲਵੰਡੀ ਸੰਘੇੜਾ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਟੀ ਪੁਆਇੰਟ ਜਗਤਪੁਰ ਸੋਹਲ ਤੋਂ ਦਰਸ਼ਨ ਸਿੰਘ ਉਰਫ ਲੱਡੂ ਪੁੱਤਰ ਉੱਤਮ ਸਿੰਘ ਵਾਸੀ ਪਿੰਡ ਬਾਊਪੁਰ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ, ਉਸ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ, ਜਿਸ ਖਿਲਾਫ 21-61-85 ਐਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਸ਼ਾਹਕੋਟ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਦਰਸ਼ਨ ਸਿੰਘ ਉਰਫ ਲੱਡੂ ਨੇ ਦੱਸਿਆ ਕਿ ਉਹ ਅਰਸਾ ਕਰੀਬ 5-6 ਮਹੀਨੇ ਤੋ ਨਸ਼ਾ ਕਰਨ ਦਾ ਆਦੀ ਹੈ ਅਤੇ ਬਾਅਦ ਵਿੱਚ ਉਹ ਨਸ਼ਾ ਵੇਚਣ ਦਾ ਕੰਮ ਕਰਨ ਲੱਗ ਪਿਆ ਤੇ ਉਹ ਕਸਬਾ ਸ਼ਾਹਕੋਟ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਨਸ਼ਾ ਸਪਲਾਈ ਕਰਦਾ ਹੈ, ਜੋ ਇਹ ਨਸ਼ਾ ਹੈਰੋਇਨ ਉਹ ਸਤਲੁਜ ਦਰਿਆ ਪਾਰ ਤੋ ਕਿਸੇ ਅਣਪਛਾਤੇ ਵਿਅਕਤੀ ਪਾਸੋ ਲੈ ਕੇ ਆਇਆ ਸੀ ਇਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸੇ ਤਰ੍ਹਾ ਹੀ ਏ.ਐਸ.ਆਈ ਸੰਜੀਵਨ ਸਿੰਘ ਇੰਚਾਰਜ ਚੌਕੀ ਮਲਸੀਆ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਰੇਲਵੇ ਕਰਾਸਿੰਗ ਪੱਤੀ ਸਾਹਲਾ ਨਗਰ ਮਲਸੀਆ ਤੋਂ ਜਵਾਹਰ ਲਾਲ ਉਰਫ ਗੋਪੀ ਪੁੱਤਰ ਸਵਰਨ ਵਾਸੀ ਉਧੋਵਾਲ ਥਾਣਾ ਮਹਿਤਪੁਰ ਨੂੰ ਕਾਬੂ ਕਰਕੇ, ਉਸ ਪਾਸੋ 6 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ, ਜਿਸ ਖਿਲਾਫ 21-61-85 ਐਨਡੀਪੀਐੱਸ ਐਕਟ ਤਹਿਤ ਥਾਣਾ ਸ਼ਾਹਕੋਟ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਮੁਲਜ਼ਮ ਜਵਾਹਰ ਲਾਲ ਉਰਫ ਗੋਪੀ (ਉਮਰ 25 ਸਾਲ) ਨੇ ਦੱਸਿਆ ਕਿ ਉਹ ਅਰਸਾ ਕਰੀਬ 5-6 ਮਹੀਨੇ ਤੋਂ ਨਸ਼ਾ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਕਸਬਾ ਸ਼ਾਹਕੋਟ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਨਸ਼ਾ ਸਪਲਾਈ ਕਰਦਾ ਹੈ। ਇਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੇ ਅਗਲੇ ਤੇ ਪਿਛਲੇ ਲਿੰਕਾਂ ਬਾਰੇ ਪਤਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰ੍ਹਾ ਏ.ਐਸ.ਆਈ ਲਖਵਿੰਦਰ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਸਿਬੀਆ ਪੈਲਸ ਮਲਸੀਆ ਤੋਂ ਸਿੰਦਰ ਕੌਰ ਪਤਨੀ ਪ੍ਰਕਾਸ਼ ਸਿੰਘ ਵਾਸੀ ਤੋਤੀਵਾਲ ਥਾਣਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਨੂੰ ਕਾਬੂ ਕਰਕੇ, ਉਸ ਪਾਸੋ 8 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ ਜਿਸ ਖਿਲਾਫ 21-61-85 ਐਨਡੀਪੀਐੱਸ ਐਕਟ ਤਹਿਤ ਥਾਣਾ ਸ਼ਾਹਕੋਟ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਸਿੰਦਰ ਕੌਰ (ਉਮਰ 37 ਸਾਲ) ਨੇ ਦੱਸਿਆ ਕਿ ਉਹ ਅਰਸਾ ਕਰੀਬ 6-7 ਮਹੀਨੇ ਤੋ ਨਸ਼ਾ ਵੇਚਣ ਦਾ ਕੰਮ ਕਰਦੀ ਹੈ ਅਤੇ ਉਹ ਕਸਬਾ ਮਲਸੀਆ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਨਸ਼ਾ ਸਪਲਾਈ ਕਰਦੀ ਹੈ। ਇਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *