RNI NEWS-ਅਖ਼ਬਾਰਾਂ ਵਿੱਚ ਪ੍ਰਕਾਸ਼ਤ ਖ਼ਬਰਾਂ ਦਾ ਹੋਇਆ ਅਸਰ,ਟੁੱਟਾਂਂ ਤੋਂ ਨਕੋਦਰ ਤੱਕ ਸੜਕ ਦਾ ਨਿਰਮਾਣ ਹੋਇਆ ਸ਼ੁਰੂ 


RNI NEWS-ਅਖ਼ਬਾਰਾਂ ਵਿੱਚ ਪ੍ਰਕਾਸ਼ਤ ਖ਼ਬਰਾਂ ਦਾ ਹੋਇਆ ਅਸਰ,ਟੁੱਟਾਂਂ ਤੋਂ ਨਕੋਦਰ ਤੱਕ ਸੜਕ ਦਾ ਨਿਰਮਾਣ ਹੋਇਆ ਸ਼ੁਰੂ 

ਮੱਲ੍ਹੀਆਂ ਕਲਾਂ 13 ਅਕਤੂਬਰ (ਆਗਿਆਕਾਰ ਸਿੰਘ ਅੋਜਲਾ)

ਦੋਨਾਂ ਇਲਾਕੇ ਦੀਆਂ ਸਭ ਪਾਰਟੀਆਂ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ।ਸਰਕਾਰ ਨੇ ਕਪੂਰਥਲਾ ਜ਼ਿਲ੍ਹੇ ਦੀ ਹੱਦ ਤੋਂ ਲੈ ਕੇ ਵਾਇਆ ਨਕੋਦਰ ਫਿਲੌਰ ਤੱਕ ਸੜਕ ਦਾ ਨਿਰਮਾਣ ਦੁਬਾਰਾ ਸ਼ੁਰੂ ਕਰ ਦਿੱਤਾ ਹੈ ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ,ਇੱਥੇ ਇਹ ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੋਨਾਂ ਇਲਾਕੇ ਦੀਆਂ ਭਾਰੀ ਕੋਸ਼ਿਸ਼ਾਂ ਅਤੇ ਧਰਨਿਆਂ ਤੋਂ ਬਾਅਦ ਸਰਕਾਰ ਨੇ ਇਸ ਸੜਕ ਨੂੰ ਜੰਗੀ ਪੱਧਰ ਤੇ ਬਣਾਉਣਾ ਸ਼ੁਰੂ ਕੀਤਾ ਸੀ ਪਰ ਕਾਲਾ ਸੰਘਿਆਂ ਤੋਂ ਟੁੱਟ ਕਲਾਂ ਤੱਕ ਹੀ ਇਹ ਸੜਕ ਬਣ ਸਕੀ ਇਸ ਤੋਂ ਬਾਅਦ ਸੜਕ ਦਾ ਕੰਮ ਫੰਡਾਂ ਦੀ ਘਾਟ ਕਾਰਨ ਰੋਕ ਦਿੱਤਾ । ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਹਲਕਾ ਨਕੋਦਰ ਦੇ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਵੀ ਵਿਧਾਨ ਸਭਾ ਵਿੱਚ ਇਹ ਮਾਮਲਾ ਉਠਾਇਆ ਗਿਆ ਸੀ। ਹੁਣ ਇਸ ਸੜਕ ਦੀ ਹਾਲਤ ਬਹੁਤ ਜ਼ਿਆਦਾ ਵਿਗੜ ਚੁੱਕੀ ਸੀ ਜਿਸ ਕਾਰਨ ਇਲਾਕੇ ਦੀਆਂ ਸਮੂਹ ਪਾਰਟੀਆਂ ਵੱਲੋਂ ਐਸਡੀਐੱਮ ਨਕੋਦਰ ਰਾਹੀਂ ਮਾਣਯੋਗ ਮੁੱਖ ਮੰਤਰੀ ਸਾਹਿਬ ਨੂੰ ਮੰਗ ਪੱਤਰ ਭੇਜੇ ਗਏ ਸਨ ।ਇਸ ਤੋਂ ਇਲਾਵਾ ਥੋੜ੍ਹੇ ਦਿਨ ਪਹਿਲਾਂ ਹੀ ਪ੍ਰੈੱਸ ਕਲੱਬ ਮੱਲ੍ਹੀਆਂ ਕਲਾਂ ਵਿਖੇ ਇਲਾਕੇ ਦੀਆਂ ਸਮੂਹ ਪਾਰਟੀਆਂ ਦੀ ਸਰਬ ਸਾਂਝੀ ਮੀਟਿੰਗ ਬੁਲਾਈ ਗਈ ਸੀ ਜਿਸ ਵਿੱਚ ਇਸ ਸੜਕ ਨੂੰ ਬਣਵਾਉਣ ਸਬੰਧੀ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ ਸਨ ਅਤੇ ਇਹ ਫ਼ੈਸਲਾ ਵੀ ਲਿਆ ਗਿਆ ਸੀ ਕਿ ਸਰਕਾਰ ਨੇ ਜੇਕਰ ਇਸ ਨੂੰ ਚੌਬੀ ਅਕਤੂਬਰ ਤੱਕ ਨਾ ਬਣਾਇਆ ਤਾਂ ਪੱਚੀ ਅਕਤੂਬਰ ਨੂੰ ਇਲਾਕੇ ਦੀਆਂ ਸਮੂਹ ਸਮਾਜਿਕ, ਰਾਜਨੀਤਕ ਤੇ ਧਾਰਮਿਕ ਪਾਰਟੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ। ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਸਰਕਾਰ ਨੇ ਦੋਨਾਂ ਇਲਾਕੇ ਦੇ ਲੋਕਾਂ ਦੀ ਇਸ ਲੋਕ ਸਮੱਸਿਆ ਨੂੰ ਇਲਾਕੇ ਦੇ ਲੋਕਾਂ ਦੀਆਂ ਕੋਸ਼ਿਸ਼ਾਂ ਸਦਕਾ ਦੁਵਾਰਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਜਿਸ ਨਾਲ ਇਲਾਕੇ ਦੇ ਲੋਕਾ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਾਰੀਆਂ ਪਾਰਟੀਆਂ ਦੀ ਸਰਬ ਸਾਂਝੀ ਮੀਟਿੰਗ ਵਿੱਚ ਹੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਟਰੱਕ ਅਪਰੇਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਹੈਪੀ ਸੰਧੂ ਨੇ ਯਕੀਨ ਦਿਵਾਇਆ ਸੀ ਕਿ ਇੱਕ ਹਫ਼ਤੇ ਦੇ ਅੰਦਰ ਇਹ ਸੜਕ ਬਣਨੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਪੀ ਡਬਲਯੂ ਡੀ ਵਿਭਾਗ ਦੇ ਮੰਤਰੀ ਸਾਹਿਬ ਨਾਲ ਗੱਲਬਾਤ ਕਰ ਲਈ ਹੈ ਅਤੇ ਉਨ੍ਹਾਂ ਨੇ ਭਰੋਸਾ ਦੁਆਇਆ ਹੈ ਕਿ ਬਹੁਤ ਜਲਦੀ ਇਸ ਸੜਕ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ, ਸੋ ਇਲਾਕੇ ਦੀਆਂ ਸਮੂਹ ਪਾਰਟੀਆਂ ਦੇ ਸਾਂਝੇ ਉੱਦਮ ਦੇ ਨਾਲ ਇਸ ਸੜਕ ਦਾ ਨਿਰਮਾਣ ਦੁਬਾਰਾ ਸ਼ੁਰੂ ਹੋ ਗਿਆ ਹੈ ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਆਮ ਰਾਹਗੀਰਾਂ ਨੂੰ ਟੁੱਟੀ ਹੋਈ ਸੜਕ ਤੋਂ ਨਿਜਾਤ ਮਿਲ ਜਾਵੇਗੀ ਅਤੇ ਇਸ ਉੱਪਰੋਂ ਲਾਂਘਾ ਸੌਖਾ ਹੋ ਜਾਵੇਗਾ ।
ਇਸ ਸਬੰਧੀ ਜਦੋਂ ਵਿਭਾਗ ਦੇ ਜ਼ਿਲ੍ਹਾ ਐਕਸੀਅਨ ਬਲਵੀਰ ਸਿੰਘ ਨਾਲ ਫ਼ੋਨ ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸੜਕ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਹੁਤ ਜਲਦੀ ਹੀ ਠੇਕੇਦਾਰ ਨੂੰ ਸਰਕਾਰ ਵੱਲੋਂ ਫ਼ੰਡ ਭੇਜ ਦਿੱਤੇ ਜਾਣਗੇ, 25 ਅਕਤੂਬਰ ਤੱਕ ਟੁੱਟ ਕਲਾਂ ਤੋਂ ਨਕੋਦਰ ਤੱਕ ਚਾਰ ਕਿਲੋਮੀਟਰ ਸੜਕ ਨੂੰ ਮੁਕੰਮਲ ਕਰਕੇ ਨੈਸ਼ਨਲ ਹਾਈਵੇ ਨਾਲ ਜੋੜ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ 31 ਮਾਰਚ 2021ਤੱਕ ਫਿਲੌਰ ਤੋਂ ਲੈ ਕੇ ਕਪੂਰਥਲਾ ਜ਼ਿਲ੍ਹੇ ਦੀ ਹੱਦ ਤੱਕ 49 ਕਿਲੋ ਮੀਟਰ ਦੀ ਇਸ ਸੜਕ ਨੂੰ ਮੁਕੰਮਲ ਕਰ ਦਿੱਤਾ ਜਾਵੇਗਾ । ਇਸ ਸਬੰਧੀ ਜਦੋਂ ਇਸ ਸੜਕ ਦਾ ਨਿਰਮਾਣ ਕਰ ਰਹੀ ਕੰਪਨੀ ਸਤੀਸ਼ ਅਗਰਵਾਲ ਦੇ ਠੇਕੇਦਾਰ ਮਨੀਸ਼ ਅਗਰਵਾਲ ਨਾਲ ਫੋਨ ਤੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ ਜਿਸ ਕਾਰਨ ਉਨ੍ਹਾਂ ਨਾਲ ਇਸ ਸਬੰਧੀ ਗੱਲ ਨਹੀਂ ਹੋ ਸਕੀ ।

ਫੋਟੋ ਕੈਪਸ਼ਨ:- ਨਕੋਦਰ ਕਪੂਰਥਲਾ ਮੁੱਖ ਮਾਰਗ ਤੇ ਅੱਡਾ ਟੁੱਟ ਕਲਾਂ ਦੇ ਕੋਲ ਸੜਕ ਨੂੰ ਤੇਜ਼ੀ ਨਾਲ ਬਣਾਉਣ ਦੇ ਚੱਲ ਰਹੇ ਕੰਮ ਦਾ ਦ੍ਰਿਸ਼।

Leave a Reply

Your email address will not be published. Required fields are marked *