RNI NEWS :- ਆਂਗਣਵਾੜੀ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਦੇ ਨਾਂ ਭੇਜੇ ਮੰਗ ਪੱਤਰ


RNI NEWS :- ਆਂਗਣਵਾੜੀ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਦੇ ਨਾਂ ਭੇਜੇ ਮੰਗ ਪੱਤਰ

ਸ਼ਾਹਕੋਟ (ਸਾਬੀ ਦਾਸੀਕੇ/ਸੁਖਵਿੰਦਰ ਸੋਹਲ) – ਆਲ ਪੰਜਾਬ ਆਂਗਣਾਵੜੀ ਮੁਲਾਜ਼ਮ ਯੂਨੀਅਨ ਬਲਾਕ ਸ਼ਾਹਕੋਟ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ’ਚ ਵੀਰਵਾਰ ਨੂੰ ਬਲਾਕ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ’ਚ ਸੀ.ਡੀ.ਪੀ.ਓ. ਸ਼ਾਹਕੋਟ ਵਿਖੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਵਿਭਾਗ ਦੀ ਡਾਇਰਕੈਟਰ ਦੇ ਨਾਂ ਦਫ਼ਤਰ ਦੇ ਸੀਨੀਅਰ ਸਹਾਇਕ ਅਵਤਾਰ ਸਿੰਘ ਨੂੰ ਮੰਗ-ਪੱਤਰ ਦਿੱਤੇ ਗਏ। ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਕੌਰ ਨੇ ਕਿਹਾ ਕਿ ਜਨਵਰੀ ਦੇ ਤੀਸਰੇ ਹਫ਼ਤੇ ਚੰਡੀਗੜ੍ਹ ਵਿਖੇ ਡਾਇਰੈਕਟਰ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਫਰਵਰੀ ’ਚ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਦੇ ਘਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨਾਂ ਮੰਗ ਕੀਤੀ ਕਿ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਜਾਂ ਵਰਕਰਾਂ ਨੂੰ ਹਰ ਮਹੀਨੇ 24 ਹਜ਼ਾਰ ਰੁਪਏ ਤੇ ਹੈਲਪਰ ਨੂੰ 18 ਹਜ਼ਾਰ ਰੁਪਏ ਮਾਣ-ਭੱਤਾ ਦਿੱਤਾ ਜਾਵੇ। ਜੋ ਕੇਂਦਰ ਸਰਕਾਰ ਵੱਲੋਂ ਵਧਾਏ ਗਏ ਪੈਸੇ ਪੰਜਾਬ ਸਰਕਾਰ ਨੱਪੀ ਬੈਠੀ ਹੈ, ਤੁਰੰਤ ਜਾਰੀ ਕੀਤੇ ਜਾਣ। ਪੌਸ਼ਣ ਅਭਿਆਨ ਅਤੇ ਪੀ.ਐੱਮ.ਐੱਮ.ਵੀ.ਵਾਈ. ਦੇ ਪਿੱਛਲੇ ਦੋ ਸਾਲਾਂ ਤੋਂ ਰੋਕੇ ਗਏ ਪੈਸੇ ਦਿੱਤੇ ਜਾਣ। ਆਂਗਣਵਾੜੀ ਸੁਪਰਵਾਈਜ਼ਰਾਂ ਦੀ ਭਰਤੀ ਦਾ ਕੰਮ ਨੇਪਰੇ ਚਾੜਿਆ ਜਾਵੇ। ਕਰੈਚ ਵਰਕਰਾਂ ਦੀ ਪਿੱਛਲੇ ਦੋ ਸਾਲਾਂ ਤੋਂ ਰੋਕੀ ਗਈ ਤਨਖਾਹ ਜਾਰੀ ਕੀਤੀ ਜਾਵੇ। ਉਨਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨਾਂ ਦੀਆਂ ਮੰਗ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਵਿੰਦਰ ਕੌਰ, ਗੁਰਦੇਵ ਕੌਰ, ਮਮਤਾ ਰਾਣੀ, ਬਲਵੀਰ ਕੌਰ, ਸਤਵਿੰਦਰ ਕੌਰ, ਅਨੀਤਾ ਰਾਣੀ, ਸੰਗੀਤਾ, ਮਨਜੀਤ ਕੌਰ, ਰਣਜੀਤ ਕੌਰ, ਆਰਤੀ ਸ਼ਰਮਾ, ਸੰਗੀਤਾ ਸ਼ਾਹਕੋਟ, ਮਨਜੀਤ ਹਵੇਲੀ ਪੱਤੀ, ਪਵਨਪ੍ਰੀਤ, ਹਰਜੀਤ ਕੌਰ, ਮਲਕੀਤ ਕੌਰ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *