RNI NEWS :- ਐਸ ਐਸ ਪੀ ਅਲਕਾ ਮੀਨਾ ਵੱਲੋਂ ਏ.ਟੀ.ਐਮ. ਫ਼ਰਾਡ ਅਤੇ ਲਾਟਰੀ ਦੇ ਝਾਂਸੇ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ


RNI NEWS :- ਐਸ ਐਸ ਪੀ ਅਲਕਾ ਮੀਨਾ ਵੱਲੋਂ ਏ.ਟੀ.ਐਮ. ਫ਼ਰਾਡ ਅਤੇ ਲਾਟਰੀ ਦੇ ਝਾਂਸੇ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

ਨਵਾਂਸ਼ਹਿਰ, 4 ਅਕਤੂਬਰ-ਵਾਸਦੇਵ ਪਰਦੇਸੀ…

ਐਸਐਸਪੀ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ, ਆਈ ਪੀ ਐਸ ਨੇ  ਏ.ਟੀ.ਐਮ ਫ਼ਰਾਡ ਅਤੇ ਲਾਟਰੀ ਨਿਕਲਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਅਜਿਹੇ ਅਨਸਰਾਂ ਤੋਂ ਖ਼ਬਰਦਾਰ ਰਹਿਣ ਦੀ ਅਪੀਲ ਕੀਤੀ ਹੈ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਤਰ੍ਹਾਂ ਦੇ ਨੌਸਰਬਾਜ਼ਾਂ ਪ੍ਰਤੀ ਜਾਗਰੂਕ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਇਹ ਵਿਅਕਤੀ ਵੱਖ-ਵੱਖ ਢੰਗ-ਤਰੀਕਿਆਂ ਨਾਲ ਆਮ ਵਿਅਕਤੀ ਨੂੰ ਪ੍ਰਭਾਵਿਤ ਕਰਕੇ ਉਸ ਨਾਲ ਠੱਗੀ ਕਰਦੇ ਹਨ,  ਪਰ ਥੋੜ੍ਹੀ ਜਿਹੀ ਸਾਵਧਾਨੀ ਵਰਤ ਕੇ ਇਸ ਤਰ੍ਹਾਂ ਦੇ ਹੋਣ ਵਾਲੇ ਫਰਾਡਾਂ ਰਾਹੀਂ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

Leave a Reply

Your email address will not be published. Required fields are marked *