RNI NEWS-ਗਣਤੰਤਰ ਦਿਵਸ ਦੇ ਸੁਰੱਖਿਆ ਦਾ ਸਖਤ ਪ੍ਰਬੰਧ: ਪੁਲਿਸ ਕਮਿਸ਼ਨਰ


RNI NEWS-ਗਣਤੰਤਰ ਦਿਵਸ ਦੇ ਸੁਰੱਖਿਆ ਦਾ ਸਖਤ ਪ੍ਰਬੰਧ: ਪੁਲਿਸ ਕਮਿਸ਼ਨਰ

ਜਲੰਧਰ (ਜਸਕੀਰਤ ਰਾਜਾ/ਦਲਵਿੰਦਰ ਸੋਹਲ)

ਕਮਿਸ਼ਨਰੇਟ ਪੁਲਿਸ ਵੱਲੋਂ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਲੰਧਰ ਇਹ ਕਿਹਾ ਜਾਂਦਾ ਹੈ ਕਿ ਸੰਗਤਾਂ ਨੂੰ ਸੁਚਾਰੂ ਡੰਗ ਨਾਲ ਮਨਾਉਣ ਲਈ ਜਲੰਧਰ ਦੇ ਕਮਿਸ਼ਨਰ ਕਮਿਸ਼ਨਰ ਪੁਲਿਸ ਦੁਆਰਾ ਸ਼ਹਿਰ ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਇਸ ਦੇ ਆਸਪਾਸ ਸਾਰਾ ਇਲਾਕਾ ਪੂਰੀ ਤਰ੍ਹਾਂ ਨਾਲ ਪੁਲਿਸ ਦੁਆਰਾ ਘਿਰਿਆ ਹੋਇਆ ਹੈ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ,ਲਗਭਗ 1000 ਅਧਿਕਾਰੀ/ਕਰਮਚਾਰੀ ਸਖਤ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਆਲੇ-ਦੁਆਲੇ ਦੇ ਸਥਾਨ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਇਸ ਤੋਂ ਇਲਾਵਾ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੀਆਂ ਗੈਰ-ਸਮਾਜਿਕ ਗਤੀਵਿਧੀਆਂ ਨੂੰ ਰੋਕਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਚ 24 ਘੰਟੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ ਪੁਲਿਸ ਗਸ਼ਤ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਅਧਿਕਾਰੀਆਂ ਨੂੰ ਰਾਤ ਨੂੰ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਚ ਹਰ ਸਥਿਤੀ ਦੀ ਨਿਗਰਾਨੀ ਲਈ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਇਸ ਸਮੇਂ ਦੌਰਾਨ ਉਨ੍ਹਾਂ ਨੇ ਸਟੇਡੀਅਮ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਜ਼ਮੀਨੀ ਪੱਧਰ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਉਸਨੇ ਇਸ ਮੈਗਾ ਕਾਨਫ਼ਰੰਸ ਨੂੰ ਸੁਚਾਰੂ ਡੰਗ ਨਾਲ ਚਲਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਉਨ੍ਹਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਜਲੰਧਰ ਕਮਿਸ਼ਨਰੇਟ ਪੁਲਿਸ ਟੁਕੜੀ ਦੇ ਪੁਲਿਸ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ, ਅਰੁਣ ਸੈਣੀ ਅਤੇ ਹੋਰ ਵੀ ਮੌਜੂਦ ਸਨ

Leave a Reply

Your email address will not be published. Required fields are marked *