RNI NEWS-ਜਲੰਧਰ ਦਿਹਾਤੀ ਖੇਤਰ ਵਿਚੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਖ਼ਤਮ ਕਰਨਾ ਪਹਿਲੀ ਤਰਜੀਹ ਹੋਵੇਗੀ – ਐਸਐਸਪੀ ਸ੍ਰੀ ਸਤਿੰਦਰ ਸਿੰਘ
RNI NEWS-ਜਲੰਧਰ ਦਿਹਾਤੀ ਖੇਤਰ ਵਿਚੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਖ਼ਤਮ ਕਰਨਾ ਪਹਿਲੀ ਤਰਜੀਹ ਹੋਵੇਗੀ – ਐਸਐਸਪੀ ਸ੍ਰੀ ਸਤਿੰਦਰ ਸਿੰਘ
ਜਲੰਧਰ – ਜਸਕੀਰਤ ਰਾਜਾ/ਪਰਮਜੀਤ ਪੰਮਾ
ਐਸਐਸਪੀ ਜਲੰਧਰ ਦਿਹਾਤੀ ਦਾ ਕਾਰਜਭਾਰ ਸੰਭਾਲਦਿਆਂ ਪੰਜਾਬ ਪੁਲਿਸ ਦੇ ਹੋਣਹਾਰ ਅਫ਼ਸਰ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀਂ ਜਲੰਧਰ ਦਿਹਾਤੀ ਖੇਤਰ ਵਿਚੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਖ਼ਤਮ ਕਰਨਾ ਪਹਿਲੀ ਤਰਜੀਹ ਹੋਵੇਗੀ ਸ੍ਰੀ ਸਤਿੰਦਰ ਸਿੰਘ ਜਿਨਾਂ ਵਲੋਂ ਸਾਲ 1990 ਵਿੱਚ ਬਤੌਰ ਇੰਸਪੈਕਟਰ ਪੰਜਾਬ ਪੁਲਿਸ ਵਿੱਚ ਸੇਵਾ ਸੰਭਾਲੀ ਗਈ ਇਸ ਤੋਂ ਪਹਿਲਾਂ ਐਸਐਸਪੀ ਕਪੂਰਥਲਾ,ਖੰਨਾ,ਐਸਬੀਐਸ ਨਗਰ ਵਲੋਂ ਬਾਖੂਬੀ ਸੇਵਾਵਾਂ ਨਿਭਾ ਚੁੱਕੇ ਹਨ ਜਲੰਧਰ ਵਿਖੇ ਅਹੁਦਾ ਸੰਭਾਲਦਿਆਂ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਉਨਾਂ ਵਲੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਖ਼ਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਸ ਲਈ ਉਨਾ ਵਲੋਂ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਓੁਨਾਂ ਕਿਹਾ ਕਿ ਨਸ਼ਿਆਂ ਅਤੇ ਸ਼ਰਾਬ ਦੀ ਸਮੱਗਲਿੰਗ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਇਸ ਨੂੰ ਮੁਕੰਮਲ ਤੌਰ ਤੇ ਖ਼ਤਮ ਕੀਤਾ ਜਾ ਸਕੇ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਰੂਰਲ ਰੈਪਿਡ ਰਿਸਪੌਂਸ ਟੀਮਾਂ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਪਿੰਡਾਂ ਵਿੱਚ ਗੈਰ ਸਮਾਜਿਕ ਅਨਸਰਾਂ ‘ਤੇ ਰੋਕ ਲਗਾਈ ਜਾ ਸਕੇ ਉਨਾਂ ਕਿਹਾ ਕਿ ਇਸ ਤੋਂ ਇਲਾਵਾ ਕੋਵਿਡ ਦੌਰਾਨ ਲਾਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਮਲੇ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਜਾਣਗੇ ਉਨਾਂ ਐਲਾਨ ਕੀਤਾ ਕਿ ਪੁਲਿਸ ਬਲਾਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਦੀ ਤੰਦਰੁਸਤੀ ਨਵੇਂ ਉਪਰਾਲੇ ਜਲਦ ਸ਼ੁਰੂ ਕੀਤੇ ਜਾਣਗੇ
ਉਨਾਂ ਵਲੋਂ ਦਿਹਾਤੀ ਪੁਲਿਸ ਦੇ 24 ਪੁਲਿਸ ਕਰਮੀਆਂ ਦੀ ਵੀ ਸ਼ਲਾਘਾ ਕੀਤੀ ਜੋ ਕੋਵਿਡ-19 ਤੋਂ ਰਿਕਵਰ ਹੋਏ ਹਨ ਅਤੇ ਉਨਾ ਕੋਰੋਨਾ ਮਹਾਂਮਾਰੀ ਖਿਲਾਫ਼ ਜੰਗ ਦੌਰਾਨ ਪਲਾਜ਼ਮਾ ਦਾਨ ਕਰਨ ਦਾ ਅਹਿਦ ਲਿਆ ਹੈ ਉਨਾਂ ਕਿਹਾ ਕਿ ਪੁਲਿਸ ਸਟੇਸ਼ਨ ‘ਤੇ ਆਮ ਜਨਤਾ ਨਾਲ ਸੰਪਰਕ ਨੂੰ ਹੋਰ ਅਸਾਨ ਕੀਤਾ ਜਾਵੇਗਾ ਅਤੇ ਉਨਾਂ ਦੇ ਮਸਲਿਆਂ ਦੇ ਹੱਲ ਨੂੰ ਯਕੀਨੀ ਬਣਾਇਆ ਜਾਵੇਗਾ ਉਨਾਂ ਕਿਹਾ ਕਿ ਪੁਲਿਸ ਵਿਭਾਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਅਤੇ ਪਾਰਦਰਸ਼ੀ ਬਣਾਉਣ ‘ਤੇ ਵਧੇਰੇ ਧਿਆਨ ਦਿੱਤਾ ਜਾਵੇਗਾ ਅਤੇ ਇਸ ਲਈ ਆਮ ਜਨਤਾ ਤੋਂ ਫੀਡ ਬੈਕ ਵੀ ਲਈ ਜਾਵੇਗੀ ਸ੍ਰੀ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਅਧਿਐਨ ਕੀਤਾ ਜਾਵੇਗਾ ਅਤੇ ਉਨਾਂ ਦਾ ਸਮੇਂ ਸਿਰ ਸੁਚਾਰੂ ਢੰਗ ਨਾਲ ਹੱਲ ਕੀਤਾ ਜਾਵੇਗਾ ਉਨਾਂ ਕਿਹਾ ਕਿ ਗੈਰ ਕਾਨੂੰਨੀ ਕਾਰਵਾਈਆਂ ਵਿੱਚ ਲਿਪਤ ਲੋਕਾਂ ਖਿਲਾਫ਼ ਮਿਸਾਲੀ ਕਰਵਾਈ ਕੀਤੀ ਜਾਵੇਗੀ
ਇਸ ਤੋਂ ਪਹਿਲਾਂ ਐਸ.ਐਸ.ਪੀ.ਨੂੰ ਜਲੰਧਰ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਐਸ.ਐਸ.ਪੀ.ਵਲੋਂ ਉਚ ਪੁਲਿਸ ਅਧਿਕਾਰੀਆਂ, ਐਸ.ਐਚ.ਓਜ਼ ਅਤੇ ਵੱਖ-ਵੱਖ ਜਾਂਚ ਏਜੰਸੀਆਂ ਦੇ ਮੁੱਖੀਆਂ ਨਾਲ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਪੀ. ਰਵੀ ਕੁਮਾਰ, ਰਵਿੰਦਰਪਾਲ ਸਿੰਘ ਸੰਧੂ, ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀ.ਸਰਬਜੀਤ ਰਾਏ, ਰਣਜੀਤ ਸਿੰਘ, ਜਸਪ੍ਰੀਤ ਸਿੰਘ, ਸੁਰਿੰਦਰਪਾਲ, ਵਰਿੰਦਰ ਪਾਲ ਸਿੰਘ, ਨਵਨੀਤ ਸਿੰਘ, ਹਰਿੰਦਰ ਸਿੰਘ, ਪਰਮਿੰਦਰ ਸਿੰਘ ਹਾਜਿਰ ਸਨ