RNI NEWS-ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਮਛਰਲਾ ਚ ਚੱੱਲੀ ਗੋਲੀ 2 ਦੀ ਮੌਤ 3 ਗੰਭੀਰ ਜਖਮੀ 


RNI NEWS-ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਮਛਰਲਾ ਚ ਚੱੱਲੀ ਗੋਲੀ 2 ਦੀ ਮੌਤ 3 ਗੰਭੀਰ ਜਖਮੀ 

ਗੁਰਦਾਸਪੁਰ (ਜਸਕੀਰਤ ਰਾਜਾ/ਸੁਖਵਿੰਦਰ ਸੋਹਲ)

ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਡੇਰਾ ਬਾਬਾ ਨਾਨਕ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ ਜਿਥੇ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਮਛਰਲਾ ਵਿਖੇ ਸਵੇਰੇ ਪੁਰਾਣੀ ਰੰਜਿਸ਼ ਕਾਰਨ ਦੋ ਗਰੁੱਪਾਂ ਨੇ ਅਚਾਨਕ ਇੱਕ ਦੂਜੇ ਤੇ ਗੋਲੀਆਂ ਚਲਾ ਦਿੱਤੀਆਂ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਗੋਲੀਬਾਰੀ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਮ੍ਰਿਤਕਾਂ ਦੀ ਪਛਾਣ ਮਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਹਰਦਿਆਲ ਸਿੰਘ ਵਜੋਂ ਹੋਈ ਹੈ ਮਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਉਸ ਸਮੇਂ ਹੋਈ ਜਦੋਂ ਮੌਜੂਦਾ ਸਰਪੰਚ ਮਨਜੀਤ ਸਿੰਘ ਸ਼ਮਸ਼ਾਨਘਾਟ ਪਿੰਡ ਮਛਰਲਾ ਵਿਖੇ ਬਣਾਇਆ ਜਾ ਰਿਹਾ ਸੀ ਸਵੇਰੇ ਉਸ ਦਾ ਚਚੇਰਾ ਭਰਾ ਸਾਬਕਾ ਸਰਪੰਚ ਹਰਦੇਵ ਸਿੰਘ ਦੇ ਨਾਲ ਸ਼ਮਸ਼ਾਨਘਾਟ ਵਿੱਚ ਕਈ ਘੰਟੇ ਬਿਤਾਉਣ ਲਈ ਮੁਸੀਬਤ ਵਿੱਚ ਪੈ ਗਿਆ ਇਸ ਦੌਰਾਨ ਮਾਮੂਲੀ ਤਕਰਾਰ ਟਕਰਾਅ ਵਿੱਚ ਬਦਲ ਗਈ ਇਸ ਮੌਕੇ ਦੋਵਾਂ ਪਾਸਿਆਂ ਤੋਂ ਫਾਇਰਿੰਗ ਸ਼ੁਰੂ ਹੋ ਗਈ ਇਸ ਕਾਰਨ ਮੌਜੂਦਾ ਸਰਪੰਚ ਮਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਸਾਬਕਾ ਸਰਪੰਚ ਹਰਦਿਆਲ ਸਿੰਘ ਅਤੇ ਉਸ ਦੇ ਬੇਟੇ ਸਾਬੀ ਨੂੰ ਵੀ ਗੋਲੀ ਲੱਗੀ ਹੈ ਜ਼ਖਮੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਸਾਬਕਾ ਸਰਪੰਚ ਹਰਦਿਆਲ ਸਿੰਘ ਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧੜੇ ਕਾਂਗਰਸ ਪਾਰਟੀ ਨਾਲ ਸਬੰਧਤ ਹਨ

Leave a Reply

Your email address will not be published. Required fields are marked *