RNI NEWS :- ਜ਼ਿਲ੍ਹੇ ਵਿੱਚ ਚੱਲ ਰਹੀ 7 ਵੀਂ ਆਰਥਿਕ ਗਣਨਾ ਲਈ ਤਾਇਨਾਤ ਸਟਾਫ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ :- ਡੀਸੀ ਜਲੰਧਰ  

RNI NEWS :- ਜ਼ਿਲ੍ਹੇ ਵਿੱਚ ਚੱਲ ਰਹੀ 7 ਵੀਂ ਆਰਥਿਕ ਗਣਨਾ ਲਈ ਤਾਇਨਾਤ ਸਟਾਫ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ :- ਡੀਸੀ ਜਲੰਧਰ

ਜਲੰਧਰ :- ਜਸਕੀਰਤ ਰਾਜਾ

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੀ 7 ਵੀਂ ਆਰਥਿਕ ਗਣਨਾ ਲਈ ਤਾਇਨਾਤ ਸਟਾਫ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਸ੍ਰੀ ਸ਼ਰਮਾ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਹ ਪ੍ਰਕਿਰਿਆ ਬਹੁਤ ਮਹੱਤਵਪੂਰਨ ਹੈ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਇਸ ਚੁਣੌਤੀ ਪੂਰਨ ਕੰਮ ਨੂੰ ਮੁਕੰਮਲ ਕਰਨ ਲਈ ਲਗਾਇਆ ਗਿਆ ਹੈ ਅਤੇ ਲੋਕਾਂ ਦੀ ਸਹਾਇਤਾ ਤੋਂ ਬਿਨਾਂ ਸਹੀ ਜਾਣਕਾਰੀ ਇਕੱਤਰ ਨਹੀਂ ਕੀਤੀ ਜਾ ਸਕਦੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 7 ਵੀਂ ਆਰਥਿਕ ਗਣਨਾ ਦਾ ਕੰਮ 9 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ ਜਿਸ ਲਈ ਜ਼ਿਲ੍ਹੇ ਵਿੱਚ 480 ਗਿਣਤੀਕਾਰ ਅਤੇ 115 ਸੁਪਰਵਾਈਜ਼ਰ ਪੇਂਡੂ ਖੇਤਰ ਅਤੇ 640 ਗਿਣਤੀਕਾਰ ਤੇ 179 ਸੁਪਰਵਾਈਜਰਾਂ ਨੂੰ ਸ਼ਹਿਰੀ ਖੇਤਰ ਵਿੱਚ ਤਾਇਨਾਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ 7 ਵੀਂ ਆਰਥਿਕ ਗਣਨਾ ਮੋਬਾਇਲ ਐਪਲੀਕੇਸ਼ਨ ਰਾਹੀਂ ਕਰਵਾਈ ਜਾ ਰਹੀ ਹੈ ਜਿਸ ਲਈ ਸਮੁੱਚੇ ਅਮਲੇ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 7 ਵੀਂ ਆਰਥਿਕ ਗਣਨਾ ਨੂੰ ਸਫ਼ਲ ਬਣਾਉਣ ਲਈ ਤਾਇਨਾਤ ਅਮਲੇ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ

Leave a Reply

Your email address will not be published. Required fields are marked *

Please select facebook feed.