RNI NEWS-ਜਿਲ੍ਹਾ ਜਲੰਧਰ ਦਿਹਾਤੀ ਵੱਲੋਂ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਪਰਿਵਾਰਾ ਨੂੰ ਸਨਮਾਨਿਤ ਕੀਤਾ


RNI NEWS-ਜਿਲ੍ਹਾ ਜਲੰਧਰ ਦਿਹਾਤੀ ਵੱਲੋਂ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਪਰਿਵਾਰਾ ਨੂੰ ਸਨਮਾਨਿਤ ਕੀਤਾ

ਜਲੰਧਰ (ਜਸਕੀਰਤ ਰਾਜਾ/ਪਰਮਜੀਤ ਪੰਮਾ)

ਜਿਲ੍ਹਾ ਜਲੰਧਰ ਦਿਹਾਤੀ ਵੱਲੋਂ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀ,ਕਰਮਚਾਰੀਆਂ ਦੇ ਪਰਿਵਾਰਾ ਨੂੰ ਸਨਮਾਨਿਤ ਕੀਤਾ ਗਿਆ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 20-10-2020 ਨੂੰ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡਾ.ਸੰਦੀਪ ਕੁਮਾਰ ਗਰਗ  ਆਈਪੀਐੱਸ ਸੀ. ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਜਿਲ੍ਹਾ ਜਲੰਧਰ (ਦਿਹਾਤੀ) ਵਿੱਚ ਇਸ ਜਿਲਾ ਦੇ 36 ਸ਼ਹੀਦ ਪਰਿਵਾਰ ਹਨ ਇਨ੍ਹਾਂ ਸ਼ਹੀਦ ਪਰਿਵਾਰਾਂ ਵਿੱਚੋ 07 ਸ਼ਹੀਦ ਪ੍ਰੀਵਾਰ ਵਿਦੇਸ਼ ਵਿੱਚ ਰਹਿੰਦੇ ਹਨ ਜਿਨ੍ਹਾਂ ਚੋਂ 29 ਸ਼ਹੀਦਾਂ ਦੇ ਪਰਿਵਾਰ ਇਸ ਜ਼ਿਲ੍ਹਾ ਵਿੱਚ ਰਹਿ ਰਹੇ ਹਨ ਜਿਨ੍ਹਾਂ ਵਿੱਚੋਂ 18 ਸ਼ਹੀਦ ਪਰਿਵਾਰ ਦਫਤਰ ਵਿਖੇ ਹਾਜ਼ਰ ਆਏ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਗਈਆਂ ਅਤੇ ਜਿਨ੍ਹਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਦਫਤਰ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਆਪਣੀ ਕੋਈ ਮੁਸ਼ਕਿਲ ਜਾਂ ਪਰੇਸ਼ਾਨੀ ਦੱਸ ਸਕਦੇ ਹਨ

ਇਸ ਮੌਕੇ ਆਏ ਹੋਏ ਸ਼ਹੀਦਾਂ ਦੇ ਪਰਿਵਾਰਾ ਨੂੰ ਕੰਬਲ ਦੇ ਕੇ ਸਨਮਾਨਿਤ ਕੀਤਾ ਗਿਆ ਉਹਨਾਂ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਇਸ ਮੌਕੇ ਪਰ ਸ੍ਰੀ ਰਵੀ ਕੁਮਾਰ ਆਈਪੀਐਸ ਪੁਲਿਸ ਕਪਤਾਨ (ਸਥਾਨਿਕ) ਜਲੰਧਰ (ਦਿਹਾਤੀ),ਮਿਸ ਜੋਤੀ ਯਾਦਵ ਆਈ.ਪੀ.ਐਸ,ਸ੍ਰੀ ਦਵਿੰਦਰ ਅੱਤਰੀ ਪੀ.ਪੀ.ਐਸ ਉਪ-ਪੁਲਿਸ ਕਪਤਾਨ (ਸਥਾਨਿਕ) ਜਲੰਧਰ (ਦਿਹਾਤੀ),ਸ੍ਰੀ ਸਰਬਜੀਤ ਰਾਏ ਪੀਪੀਐਸ ਉਪ ਪੁਲਿਸ ਕਪਤਾਨ ਸਪੈਸ਼ਲ ਬਰਾਂਚ ਜਲੰਧਰ ਦਿਹਾਤੀ ਮੌਜੂਦ ਸਨ 

Leave a Reply

Your email address will not be published. Required fields are marked *