RNI NEWS-ਦਿੱਲੀ-ਕੱਟੜਾ ਐਕਸਪ੍ਰੇ ਦੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ‘ਤੇ ਸ: ਔਜਲਾ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪੁੱਜੇ ਸ੍ਰੀ ਦਰਬਾਰ ਸਾਹਿਬ


RNI NEWS-ਦਿੱਲੀ-ਕੱਟੜਾ ਐਕਸਪ੍ਰੇ ਦੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ‘ਤੇ ਸ: ਔਜਲਾ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪੁੱਜੇ ਸ੍ਰੀ ਦਰਬਾਰ ਸਾਹਿਬ

ਅੰਮ੍ਰਿਤਸਰ 23 ਮਈ – ਕੁਲਜੀਤ ਸਿੰਘ

ਅੱਜ ਸ.ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਦਿੱਲ-ਕੱਟੜਾ ਐਕਸਪ੍ਰੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਜਿਥੇ ਉਨਾਂ ਨੇ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ ਸ.ਔਜਲਾ ਨੇ ਸਾਰੀਆਂ ਰਾਜਸੀ,ਧਾਰਮਿਕ ਅਤੇ ਗੈਰ ਸਰਕਾਰੀ ਸੰਸਥਾਵਾਂ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਦਿੱਲੀ ਕੱਟੜਾ ਐਕਸਪ੍ਰੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ਦੀ ਜੋਰਦਾਰ ਆਵਾਜ ਉਠਾਈ ਸੀ ਉਨਾਂ ਕਿਹਾ ਕਿ ਉਹ ਵਿਸ਼ੇਸ਼ ਤੌਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਮੁੱਖ ਮੰਤਰੀ ਪੰਜਾਬ ਸ: ਕੈਪਟਨ ਅਮਰਿੰਦਰ ਸਿੰਘ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਸ਼ਵੇਤ ਮਲਿਕ ਮੈਂਬਰ ਰਾਜਸਭਾ ਦਾ ਧੰਨਵਾਦ ਕਰਦੇ ਹਨ ਜਿਨਾਂ ਦੇ ਸਦਕਾ ਅੰਮ੍ਰਿਤਸਰ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ ਉਨਾਂ ਕਿਹਾ ਕਿ ਅੰਮ੍ਰਿਤਸਰ ਦੇ ਐਕਸਪ੍ਰੇ ਵਿਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ ਦੇ ਵਪਾਰ ਵਿਚ ਕਾਫ਼ੀ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ

Leave a Reply

Your email address will not be published. Required fields are marked *