RNI NEWS :- ਨਵਾਂਸ਼ਹਿਰ ਸਬ ਡਵੀਜ਼ਨ ’ਚ ਪਟਾਕਿਆਂ ਦੇ ਆਰਜ਼ੀ ਲਾਇਸੰਸ ਲੈਣ ਲਈ 18 ਅਕਤੂਬਰ ਤੱਕ ਦਿੱਤੀਆਂ ਜਾ ਸਕਣਗੀਆਂ ਅਰਜ਼ੀਆਂ

RNI NEWS :- ਨਵਾਂਸ਼ਹਿਰ ਸਬ ਡਵੀਜ਼ਨ ’ਚ ਪਟਾਕਿਆਂ ਦੇ ਆਰਜ਼ੀ ਲਾਇਸੰਸ ਲੈਣ ਲਈ 18 ਅਕਤੂਬਰ ਤੱਕ ਦਿੱਤੀਆਂ ਜਾ ਸਕਣਗੀਆਂ ਅਰਜ਼ੀਆਂ

ਨਵਾਂਸ਼ਹਿਰ,ਵਾਸਦੇਵ ਪਰਦੇਸੀ…

ਦੀਵਾਲੀ ਮੌਕੇ ਨਵਾਂਸ਼ਹਿਰ ਸਬ ਡਵੀਜ਼ਨ ’ਚ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ ਡੀ ਐਮ ਦਫ਼ਤਰ ਨਵਾਂਸ਼ਹਿਰ ਵਿਖੇ ਦਿੱਤੀਆਂ ਜਾ ਸਕਣਗੀਆਂ।
ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਅਰਜ਼ੀਆਂ ਦੇਣ ਦੀ ਆਖਰੀ ਤਰੀਕ 18 ਅਕਤੂਬਰ ਰੱਖੀ ਗਈ ਹੈ। ਆਖਰੀ ਤਰੀਕ ਤੋਂ ਬਾਅਦ ਕੋਈ ਵੀ ਅਰਜ਼ੀ ਨਹੀਂ ਲਈ ਜਾਵੇਗੀ। ਪਟਾਕਿਆਂ ਦੇ ਨਿਰਧਾਰਿਤ ਥਾਂਵਾਂ (ਸਟਾਲਾਂ) ਬਾਰੇ ਜਾਣਕਾਰੀ ਐਸ ਡੀ ਐਮ ਦਫ਼ਤਰ ’ਚੋਂ ਹਾਸਲ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਰਜ਼ੀਆਂ ਦਾ ਫ਼ੈਸਲਾ ਲਾਟਰੀ ਡਰਾਅ ਰਾਹੀਂ 23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੀਤਾ ਜਾਵੇਗਾ।

Leave a Reply

Your email address will not be published. Required fields are marked *

Please select facebook feed.