RNI NEWS :- ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨ ਲਈ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ-ਉਪ ਮੰਡਲ ਮੈਜਿਸਟਰੇਟ

RNI NEWS :- ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨ ਲਈ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ-ਉਪ ਮੰਡਲ ਮੈਜਿਸਟਰੇਟ

ਬਲਾਚੌਰ, 10 ਅਕਤੂਬਰ :- ਤੇਜ਼ ਪ੍ਰਕਾਸ਼ ਖ਼ਾਸਾ/ਵਾਸਦੇਵ ਪਰਦੇਸੀ 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਇਨ ਸੀਟੂ ਕਰਾਪ ਰੈਜ਼ੀਡਿਊ ਮੈਨੇਜਮੇੈੇਂਟ ਸਕੀਮ ਤਹਿਤ ਪਿੰਡ ਸੁਜੋਵਾਲ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਨੂੰ ਸੰਬੋਧਨ ਕਰਦਿਆ ਜਸਵੀਰ ਸਿੰਘ ਉਪ ਮੰਡਲ ਮੈਜਿਸਟਰੇਟ, ਬਲਾਚੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਅੱਗ ਨਾ ਲਾਵੇ ਉਨਾਂ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਦੀ ਹੈ, ਜਿਸ ਕਾਰਨ ਸੜ੍ਹਕੀ ਦੁਰਘਟਨਾਵਾਂ ਵਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸ਼ਟ ਹੋ ਜਾਂਦੇ ਹਨ, ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਮਸ਼ੀਨਾਂ ਜਿਵੇਂ ਹੈਪੀ ਸੀਡਰ,ਪਰਾਲੀ ਕੁਤਰਨ ਅਤੇ ਖਿਲਾਰਨ ਲਈ ਚੌਪਰ, ਰੋਟਰੀ ਟਿਲਰ (ਰੋਟਾਵੇਟਰ),ਜ਼ੀਰੋ ਡਰਿੱਲ, ਮਲਚਰ ਆਦਿ  ਦੀ ਵਰਤੋ ਕਰਨ ਦੀ ਅਪੀਲ ਕੀਤੀ ਗਈ

Leave a Reply

Your email address will not be published. Required fields are marked *

Please select facebook feed.