RNI NEWS :- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲੰਧਰ ਕੈਂਟ ਵੱਲੋਂ ਕੀਤੀ ਮੀਟਿੰਗ 

RNI NEWS :- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲੰਧਰ ਕੈਂਟ ਵੱਲੋਂ ਕੀਤੀ ਮੀਟਿੰਗ 

ਜਲੰਧਰ 10 ਅਗਸਤ :- ਜਸਵਿੰਦਰ ਬੱਲ/ਸੁਖਵਿੰਦਰ ਸੋਹਲ

ਪਾਵਰਕਾਮ ਟ੍ਰਸਾਕੋਂ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲੰਧਰ ਕੈਂਟ ਵੱਲ਼ੋਂ ਡਵੀਜ਼ਨ ਪੱਧਰੀ ਮੀਟਿੰਗ ਕਰਨ ਉਪਰੰਤ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਕਲ ਪ੍ਰਧਾਨ ਅਵਤਾਰ ਸਿੰਘ,ਡਵੀਜ਼ਨ ਪ੍ਰਧਾਨ ਸੁਰਿੰਦਰ ਸਿੰਘ ,ਮੀਤ ਪ੍ਰਧਾਨ ਰਮਨ ਜੋਸੀ ਨੇ ਪੰਜਾਬ ਸਰਕਾਰ ਦੇ ਲੋਕਮਾਰੂ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ ਤਰਾਂ ਤਰਾਂ ਦੇ ਲੋਕ ਲੁਭਾਵਣੇ ਵਾਅਦੇ ਕਰਨ ਦੇ ਨਾਲ-ਨਾਲ ਸਮੂਹ ਸਰਕਾਰੀ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨੇ ਲੰਘਾਉਣ ਉਪਰੰਤ ਵੀ ਕਿਸੇ ਵੀ ਸਰਕਾਰੀ ਅਦਾਰੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਰਕਾਰ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਦੀਆਂ ਲਗਾਤਾਰ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ,ਜੋ ਪੰਜਾਬ ਸਰਕਾਰ ਦਾ ਕਿਰਤ ਕਾਨੂੰਨ ਮੁਤਾਬਕ ਘੱਟੋ ਘੱਟ ਉਜ਼ਰਤਾਂ ਮਿਲਣੀ ਚਾਹੀਦੀ ਹੈ ਉਹ ਵੀ ਠੇਕਾ ਕਾਮਿਆਂ ਨੂੰ ਨਹੀਂ ਦਿੱਤੀ ਜਾ ਰਹੀ ਬਿਜਲੀ ਦੇ ਕੰਮ ਦੇ ਦੌਰਾਨ ਬਹੁਤ ਸਾਰੇ ਠੇਕਾ ਕਾਮੇ ਅਪੰਗ ਹੋ ਗਏ ਕਈ ਮੌਤ ਦੇ ਮੂੰਹ ਪੈ ਗਏ ਪਰ ਉਨ੍ਹਾਂ ਦੇ ਪਰਿਵਾਰ ਨੂੰ ਨਾ ਤਾਂ ਕੋਈ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਤੇ ਨਾ ਕੋਈ ਪਰਿਵਾਰਕ ਮੈਂਬਰ ਨੌਕਰੀ ਦਿੱਤੀ ਜਾ ਰਹੀ ਹੈ ਠੇਕਾ ਕਾਮਿਆਂ ਦਾ ਪੰਜਾਬ ਸਰਕਾਰ ਅਤੇ ਮੈਨੇਜਮੈਂਟਾਂ ਵੱਲੋਂ ਅੰਨਾ ਸੋਸ਼ਣ ਕੀਤਾ ਜਾ ਰਿਹਾ ਹੈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੇ ਬਦੌਲਤ ਪਿਛਲੀ ਅਕਾਲੀ- ਭਾਜਪਾ ਸਰਕਾਰ ਨੇ “ਦੀ ਪੰਜਾਬ ਐਡਹਾਕ,ਕੰਟਰੈਕਟ,ਡੇਲੀਵੇਜ,ਟੈਂਪਰੇਰੀ,ਆਊਟਸੌਰਸਿੰਗ ਅਤੇ ਇੰਪਲਾਇਜ ਵੈੱਲਫੇਅਰ ਐਕਟ 2016” ਬਣਾਇਆ ਸੀ ਪਰ ਕੈਪਟਨ ਸਰਕਾਰ ਉਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਣ ਦੇ ਨਾਲ-“ਵੈੱਲਫੇਅਰ ਐਕਟ 2016” ਨੂੰ ਤੋੜਕੇ ਐਕਟ ਵਿੱਚ ਸ਼ਾਮਿਲ ਵੱਡੀ ਗਿਣਤੀ ਦੀਆਂ ਕੈਟਾਗਿਰੀਆਂ ਜਿਵੇਂ ਕਿ ਆਉਟਸੋਰਸਿੰਗ, ਇਨਲਿਸਟਮੈਂਟ ਅਤੇ ਠੇਕਾ ਪ੍ਰਣਾਲੀ ਆਦਿ ਨੂੰ ਐਕਟ ਤੋਂ ਬਾਹਰ ਕੱਢਿਆ ਜਾ ਰਿਹਾ ਹੈ ਠੇਕਾ ਕਾਮਿਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਸੂਬਾ ਸਰਕਾਰ ਤੋਂ ਮੰਗ ਕਰਦਾ ਹੈ ਕਿ “ਵੈੱਲਫੇਅਰ ਐਕਟ 2016” ਨੂੰ ਇਨਬਿਨ ਲਾਗੂ ਕਰਕੇ ਪੰਜਾਬ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ,ਸਮੂਹ ਅਦਾਰਿਆਂ ਵਿੱਚੋਂ ਕੱਚੇ ਮੁਲਾਜ਼ਮਾਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਤੁਰੰਤ ਬੰਦ ਕੀਤੀਆ ਜਾਣ ਜੇਕਰ ਸਰਕਾਰ ਇਹਨਾਂ ਮੰਗਾਂ ਦਾ ਹੱਲ ਨਹੀ ਕਰਦੀ ਤਾਂ ਮਜੂਬਰਨ ਠੇਕਾ ਕਾਮਿਆਂ ਨੂੰ ਸੰਘਰਸ਼ ਦੇ ਰਾਹ ਪੈਣਾ ਪਵੇਗਾ 14 ਅਗਸਤ ਨੂੰ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ” ਦੇ ਬੈਨਰ ਹੇਠ ਜਿਸ ਜਿਲੇ ਵਿੱਚ ਵੀ ਮੁੱਖ ਮੰਤਰੀ ਪੰਜਾਬ ਆਜ਼ਾਦੀ ਦਿਵਸ਼ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ ਉਸ ਜਿਲੇ ਵਿੱਚ ਸੂਬਾ ਪੱਧਰੀ ਕਾਨਫ਼ਰੰਸ ਕਰਨ ਉਪਰੰਤ ਸ਼ਹਿਰ ਵਿੱਚ ਕਾਲੇ ਚੋਲ਼ੇ ਪਾਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਰਾਤ ਨੂੰ ਸ਼ਹਿਰ ਵਿੱਚ ਜਗਰਾਤਾ ਕਰਨ ਉਪਰੰਤ 15 ਅਗਸਤ ਨੂੰ ਆਜ਼ਾਦੀ ਸਮਾਗਮ ਵੱਲ ਕੂਚ ਕੀਤਾ ਜਾਵੇਗਾ ਜਿਸ ਵਿੱਚ ਸੀ.ਅੈਚ.ਬੀ ਠੇਕਾ ਕਾਮੇ ਭਰਮੀ ਸਮੂਹਲੀਅਤ ਕਰਨ ਗਏ

Leave a Reply

Your email address will not be published. Required fields are marked *