RNI NEWS :- ਪੂਨੀਆ ਵਿਖੇ ਧੂਮ-ਧਾਮ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’

RNI NEWS :- ਪੂਨੀਆ ਵਿਖੇ ਧੂਮ-ਧਾਮ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’

ਸ਼ਾਹਕੋਟ/ਮਲਸੀਆਂ, 11 ਅਗਸਤ (ਏ.ਐੱਸ. ਸਚਦੇਵਾ/ਸਾਬੀ ਸ਼ਾਹਕੋਟ)

ਜਿਥੇ ਪੰਜਾਬ ਵਿੱਚ ਸਾਡਾ ਪੁਰਾਤਨ ਸੱਭਿਆਚਾਰ ਦਿਨੋ-ਦਿਨ ਅਲੋਪ ਹੁੰਦਾ ਜਾ ਰਿਹਾ ਹੈ, ਉਥੇ ਹੀ ਸ਼ਾਹਕੋਟ ਦੇ ਨਜ਼ਦੀਕੀ ਪਿੰਡ ਪੂਨੀਆ ਵਾਸੀਆਂ ਵੱਲੋਂ ਅੱਜ ਵੀ ਆਪਣੇ ਸੱਭਿਆਚਾਰਕ ਨੂੰ ਕਾਇਮ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਵੱਡੀ ਗਿਣਤੀ ’ਚ ਪਿੰਡ ਦੀਆਂ ਔਰਤਾਂ ਵੱਲੋਂ ਨਵੀਂ ਪੀੜ੍ਹੀ ਨੂੰ ਆਪਣੇ ਪੁਰਾਤਨ ਸੱਭਿਆਚਾਰ ਨਾਲ ਜੋੜਨ ਲਈ ਬੀਬੀ ਕੁਲਦੀਪ ਕੌਰ ਸਾਬਕਾ ਮੈਂਬਰ ਪੰਚਾਇਤ ਪੂਨੀਆ ਦੀ ਦੇਖ-ਰੇਖ ਹੇਠ ਅਨਾਜ ਮੰਡੀ ਪਿੰਡ ਪੂਨੀਆ ਵਿਖੇ ਤੀਆਂ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਪਿੰਡ ਦੀਆਂ ਔਰਤਾਂ, ਮੁਟਿਆਰਾ ਅਤੇ ਲੋਕ ਸ਼ਾਮਲ ਹੋਏ। ਇਸ ਮੌਕੇ ਔਰਤਾਂ ਨੇ ਗਿੱਧਾਂ ਪਾਇਆ ਅਤੇ ਪੀਂਘਾਂ ਝੂਟ ਖੂਬ ਆਨੰਦ ਮਾਨਿਆ। ਇਸ ਮੌਕੇ ਬੀਬੀ ਕੁਲਦੀਪ ਕੌਰ ਨੇ ਦੱਸਿਆ ਕਿ ਪਿੰਡ ਵੱਲੋਂ ਹਰ ਸਾਲ ਸਾਉਣ ਮਹੀਨੇ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ, ਜੋਕਿ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀ ਹੈ। ਉਨਾਂ ਕਿਹਾ ਕਿ ਇਸ ਤਿਉਹਾਰ ਦਾ ਸਾਡੇ ਪੁਰਾਤਨ ਸੱਭਿਆਚਾਰ ਨਾਲ ਗੂੜਾ ਸਬੰਧ ਹੈ ਅਤੇ ਨਵੀਂ ਪੀੜ੍ਹੀ ਨੂੰ ਵੀ ਚੰਗੀ ਸੇਧ ਮਿਲਦੀ ਹੈ। ਇਸ ਮੌਕੇ ਸਮੂਹ ਸੰਗਤਾਂ ਨੂੰ ਖੀੜ-ਪੂੜਿਆ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਕੌਰ, ਮਨਜੀਤ ਕੌਰ, ਦਾਨ ਸਿੰਘ, ਸੁਖਵਿੰਦਰ ਸਿੰਘ ਰਾਣਾ, ਹਰਜਿੰਦਰ ਸਿੰਘ ਨੰਬਰਦਾਰ, ਜਸਵੀਰ ਸਿੰਘ ਸੀਰ, ਬਲਵੰਤ ਸਿੰਘ ਬੰਤਾ, ਤੀਰਥ ਸਿੰਘ ਚੌਹਾਨ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਵਿਦੇਸ਼ ਕੁਮਾਰ ਨੀਟਾ, ਡਾ. ਨਰੰਜਣ ਸਿੰਘ, ਗੁਰਦੇਵ ਸਿੰਘ ਨੰਬਰਦਾਰ, ਮਨਦੀਪ ਪਟਵਾਰੀ, ਚਰਨ ਸਿੰਘ ਬੇਰੀ ਵਾਲੇ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *