RNI NEWS :- ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੱਲ ਨੌ ’ਚ ਲਗਾਏ ਜਾਣਗੇ 550 ਬੂਟੇ

RNI NEWS :- ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੱਲ ਨੌ ’ਚ ਲਗਾਏ ਜਾਣਗੇ 550 ਬੂਟੇ

ਸ਼ਾਹਕੋਟ/ਮਲਸੀਆਂ, 12 ਅਗਸਤ (ਏ.ਐੱਸ. ਸਚਦੇਵਾ/ਸਾਬੀ ਸ਼ਾਹਕੋਟ)

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੱਲ ਨੌ (ਸ਼ਾਹਕੋਟ) ਦੇ ਨੌਜਵਾਨਾਂ ਵੱਲੋਂ ਪਿੰਡ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਨੌਜਵਾਨਾਂ ਵੱਲੋਂ ਪਿੰਡ ਵਿੱਚ ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਨੌਜਵਾਨ ਰਾਜਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਦੀ ਸਾਭ-ਸੰਭਾਲ ਲਈ ਬੂਟੇ ਲਗਾਉਣ ਦੀ ਚਲਾਈ ਗਈ ਮੁਹਿੰਮ ਤਹਿਤ 550 ਬੂਟੇ ਲਗਾਉਣ ਦਾ ਟਿੱਚਾ ਮਿੱਥਿਆ ਗਿਆ ਹੈ, ਜਿਸ ਤਹਿਤ ਪਿੰਡ ਦੇ ਚਾਰੇ ਪਾਸੇ, ਸਕੂਲ, ਸਮਸ਼ਾਨਘਾਟ ਅਤੇ ਗਰਾਊਂਡ ਵਿੱਚ ਹੁਣ ਤੱਕ 300 ਬੂਟੇ ਲਗਾਏ ਜਾ ਚੁੱਕੇ ਹਨ, ਜਦਕਿ ਬਾਕੀ ਦੇ 250 ਬੂਟੇ ਵੀ ਕੁੱਝ ਦਿਨਾਂ ਵਿੱਚ ਲਗਾ ਦਿੱਤੇ ਜਾਣਗੇ ਅਤੇ ਬੂਟਿਆ ਦੀ ਸਾਭ-ਸੰਭਾਲ ਵੀ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਜਗਜੀਤ ਸਿੰਘ, ਨਵਜੋਤ ਸਿੰਘ, ਅਵਜੋਤ ਸਿੰਘ, ਜੋਬਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਗਗਨਪ੍ਰੀਤ ਸਿੰਘ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *