RNI NEWS-ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਟੀਚਿੰਗ ਤੇ ਨਾਨ ਟੀਚਿੰਗ ਦੀਆਂ 3186 ਅਸਾਮੀਆਂ ਭਰਨ ਦਾ ਫੈਸਲਾ


RNI NEWS-ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਟੀਚਿੰਗ ਤੇ ਨਾਨ ਟੀਚਿੰਗ ਦੀਆਂ 3186 ਅਸਾਮੀਆਂ ਭਰਨ ਦਾ ਫੈਸਲਾ

ਚੰਡੀਗੜ੍ਹ 14 ਜਨਵਰੀ (ਆਰਐੱਨਆਈ ਨਿਊਜ਼) ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਟੀਚਿੰਗ ਤੇ ਨਾਨ ਟੀਚਿੰਗ ਦੀਆਂ ਵੱਖਵੱਖ ਕਾਡਰ ਦੀਆਂ 3186 ਅਸਾਮੀਆਂ ਭਰਨ ਦਾ ਫੈਸਲਾ ਲਿਆ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆਂਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ ਗਿਆ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੇ ਇਸ ਫੈਸਲੇ ਨਾਲ ਸਕੂਲਾਂ ਵਿੱਚ ਸਟਾਫ ਦੀ ਘਾਟ ਪੂਰੀ ਹੋਵੇਗੀ ਜਿਸ ਨਾਲ ਸਿੱਖਿਆ ਦੇ ਮਿਆਰਾਂ ਵਿੱਚ ਹੋਰ ਸੁਧਾਰ ਹੋਵੇਗਾ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਲਈ ਤਿਆਰ ਕਰਨ ਦੇ ਸੰਦਰਭ ਵਿੱਚ ਸਕੂਲਾਂ ਦੇ ਪਾਠਕ੍ਰਮ ਨੂੰ ਗੰਭੀਰਤਾ ਨਾਲ ਘੋਖਣ ਦੀ ਲੋੜ ਉਤੇ ਜ਼ੋਰ ਦਿੱਤਾ ਉਨ੍ਹਾਂ ਨੇ ਕਿੱਤਾਮੁਖੀ ਸਿੱਖਿਆ ਦੀ ਅਹਿਮੀਅਤ ਨੂੰ ਮਹੱਤਤਾ ਦਿੰਦਿਆਂ ਕਿਹਾ ਕਿ ਸੀਨੀਅਰ ਕਲਾਸਾਂ ਵਿੱਚ ਵੱਖਵੱਖ ਵਿਸ਼ਿਆਂ ਜਿਵੇਂ ਪ੍ਰਾਹੁਣਚਾਰੀ,ਮੋਬਾਈਲ ਰਿਪੇਅਰ ਆਦਿ ਦੇ ਕਿੱਤਾਮੁਖੀ ਕੋਰਸ ਸ਼ੁਰੂ ਕੀਤੇ ਜਾਣ ਸਕੂਲ ਸਿੱਖਿਆ ਵਿਭਾਗ ਦੀ ਤਜਵੀਜ਼ ਜਿਸ ਨੂੰ ਅੱਜ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਦੇ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀਆਂ 132 ਅਸਾਮੀਆਂ,ਮੁੱਖ ਅਧਿਆਪਕ,ਮੁੱਖ ਅਧਿਆਪਕਾਵਾਂ ਦੀਆਂ 311 ਵੱਖਵੱਖ ਵਿਸ਼ਿਆਂ ਦੇ ਮਾਸਟਰਾਂ ਤੇ ਮਿਸਟ੍ਰੈਸ ਦੀਆਂ 2182 ਅਸਾਮੀਆਂ  ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ 32 ਅਸਾਮੀਆਂ,ਈਟੀਟੀ ਦੀਆਂ 500,ਲਾਅ ਅਫਸਰਾਂ ਦੀਆਂ 4 ਤੇ ਕਾਨੂੰਨੀ ਸਹਾਇਕਾਂ ਦੀਆਂ 25 ਅਸਾਮੀਆਂ ਭਰੀਆਂ ਜਾਣਗੀਆਂ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਪਰਖ ਕਾਲ ਦੇ ਪਹਿਲੇ ਤਿੰਨ ਸਾਲ ਸਰਕਾਰੀ ਖਜ਼ਾਨੇ ਤੇ 42 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਭਾਰ ਪਵੇਗਾ ਹਾਲਾਂਕਿ ਪਰਖਕਾਲ ਸਮਾਂ ਪੂਰਾ ਹੋ ਜਾਣ ਉਪਰੰਤ ਮੁਲਾਜ਼ਮਾਂ ਨੂੰ ਪੂਰਾ ਸਕੇਲ ਮਿਲੇਗਾ ਜਿਸ ਨਾਲ ਖਜ਼ਾਨੇ ਤੇ ਸਾਲਾਨਾ 197 ਕਰੋੜ ਰੁਪਏ ਦਾ ਵਿੱਤੀ ਭਾਰ ਪਵੇਗਾ ਦੱਸਣਯੋਗ ਹੈ ਕਿ ਪ੍ਰਿੰਸੀਪਲਾਂ,ਹੈੱਡਮਾਸਟਰਾਂ ਅਤੇ ਬੀਪੀਈਓਜ਼ ਨੂੰ ਛੱਡਕੇ ਸਾਰੀਆਂ ਅਸਾਮੀਆਂ ਨੂੰ ਡਾਇਰੈਕਟੋਰੇਟ ਆਫ ਰਿਕਰੂਟਮੈਂਟ ਰਾਹੀਂ ਭਰਿਆ ਜਾਵੇਗਾ ਇਸ ਡਾਇਰੈਕਟੋਰੇਟ ਦੀ ਸਥਾਪਨਾ 12 ਅਕਤਬੂਰ 2015 ਨੂੰ ਕੀਤੀ ਗਈ ਸੀ ਪ੍ਰਿੰਸੀਪਲਾਂ,ਹੈੱਡਮਾਸਟਰਾਂ ਅਤੇ ਬੀਪੀਈਓਜ਼ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਕੀਤੀ ਜਾਵੇਗੀ ਇਸੇ ਤਰ੍ਹਾਂ ਕਲਰਕਾਂ ਦੀਆਂ ਸੇਵਾਵਾਂ ਦੀ ਵਰਤੋਂ ਬਿਹਤਰ ਢੰਗ ਨਾਲ ਕਰਨ ਲਈ ਵਿਭਾਗ ਵੱਲੋਂ ਕਲਰਕਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੀ ਕਾਰਜਵਿਧੀ ਦਾ ਪ੍ਰਸਤਾਵ ਰੱਖਿਆ ਗਿਆ ਤਾਂ ਕਿ ਦਫਤਰੀ ਕੰਮਕਾਜ ਨੂੰ ਹੋਰ ਛੇਤੀ ਅਤੇ ਕੁਸ਼ਲਤਾ ਨਾਲ ਨਿਪਟਾਇਆ ਜਾ ਸਕੇ

Leave a Reply

Your email address will not be published. Required fields are marked *