RNI NEWS-ਪੰਜਾਬ ਸਰਕਾਰ ਵੱਲੋਂ ‘ਨਵੇਂ ਖੇਤੀ ਕਾਨੂੰਨ ਲਾਗੂ’ ਕਰਨ ਦੀ ਝੂਠੀ ਖਬਰ ਲਗਾਉਣ ਵਾਲੇ ਅਖਬਾਰ ਨੂੰ ਨੋਟਿਸ ਜਾਰੀ


RNI NEWS-ਪੰਜਾਬ ਸਰਕਾਰ ਵੱਲੋਂ ‘ਨਵੇਂ ਖੇਤੀ ਕਾਨੂੰਨ ਲਾਗੂ’ ਕਰਨ ਦੀ ਝੂਠੀ ਖਬਰ ਲਗਾਉਣ ਵਾਲੇ ਅਖਬਾਰ ਨੂੰ ਨੋਟਿਸ ਜਾਰੀ

ਚੰਡੀਗੜ : ਸਾਂਝੀ ਖ਼ਬਰ

ਪੰਜਾਬ ਸਰਕਾਰ ਵਲੋਂ ਦੈਨਿਕ ਸੱਚ ਕਹੂੰ ਅਖ਼ਬਾਰ ਦੇ ਚੀਫ ਐਡੀਟਰ ਪ੍ਰਕਾਸ਼ ਸਿੰਘ ਸਲਵਾਰਾ ਤੇ ਤਿਲਕ ਰਾਜ ਸ਼ਰਮਾ ਐਡੀਟਰ ਨੂੰ 5 ਜਨਵਰੀ 2021 ਨੂੰ ਕਿਸਾਨੀ ਕਾਨੂੰਨਾਂ ਬਾਰੇ ਗਲਤ ਖ਼ਬਰ ਪ੍ਰਕਾਸ਼ਤ ਕਰਨ ਸਬੰਧੀ ਭਾਰਤੀ ਦੰਡਾਵਲੀ 1860 ਦੀ ਧਾਰਾ 499/500 /501 ਅਧੀਨ ਮਾਣਹਾਨੀ ਸਬੰਧੀ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਹੈ ਬੁਲਾਰੇ ਨੇ ਦੱਸਿਆ ਕਿ ਅਖਬਾਰ ਵੱਲੋਂ ਪੰਜਾਬ ਰਾਜ ਦੇ ਅਮਨ ਕਾਨੂੰਨ ਅਤੇ ਆਪਸੀ ਭਾਈਚਾਰੇ ਨੂੰ ਸੱਟ ਮਾਰਨ ਲਈ ਇਹ ਖਬਰ ਲਗਾਈ ਗਈ ਹੈ ਇਹ ਕਿ ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਚੁੱਪ-ਚਪੀਤੇ ਲਾਗੂ ਕਰ ਦਿੱਤੇ ਗਏ ਹਨ ਜਦਕਿ ਸੱਚਾਈ ਬਿਲਕੁਲ ਉਲਟ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨਾਂ 3 ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ 20/08/2020 ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ ਸੀ ਅਤੇ ਉਸੇ ਦਿਨ ਹੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ 3 ਨਵੇਂ ਕਾਨੂੰਨ ਪਾਸ ਕੀਤੇ ਗਏ ਸਨ ਜਿਨ੍ਹਾਂ ਦਾ ਨਾਮ ਕ੍ਰਮਵਾਰ ਦੀ ਫਾਰਮਰ (ਇੰਪਾਵਰਮੈਂਟ ਐਂਡ ਪ੍ਰੋਟੈਕਸ਼ਨ),ਐਗ੍ਰੀਮੈਂਟ ਆਨ ਪ੍ਰਾਈਸ ਐਸ਼ੋਰੇਂਸ ਐਂਡ ਫਾਰਮ ਸਰਵਿਸਸ (ਸਪੈਸ਼ਲ ਪ੍ਰੋਵੀਜ਼ਨਜ ਐਂਡ ਪੰਜਾਬ ਅਮੈਂਡਮੈਂਟ) 2020,ਦੀ ਫਾਰਮਰ ਪ੍ਰਡਿਊਸ ਟਰੇਡ ਐਂਡ ਕਾਮਰਸ (ਪ੍ਰਮੋਸ਼ਨ ਐਂਡ ਫੈਸਿਲੀਟੇਸ਼ਨ) (ਸਪੈਸ਼ਲ ਪ੍ਰੋਵੀਜ਼ਨ ਐਂਡ ਪੰਜਾਬ ਅਮੈਂਡਮੈਂਟ) ਬਿੱਲ 2020 ਅਤੇ ਦੀ ਅਸੈਂਸ਼ੀਅਲ ਕਮੌਡਿਟੀ (ਸਪੈਸ਼ਲ ਪ੍ਰੋਵੀਜ਼ਨ ਐਂਡ ਪੰਜਾਬ ਅਮੈਂਡਮੈਂਟ) ਬਿੱਲ 2020 ਪਾਸ ਕੀਤੇ ਗਏ ਸਨ ਤਾਂ ਜੋ ਸੂਬੇ ਦੇ ਕਿਸਾਨਾਂ ਦੀ ਖੇਤੀ ਨਾਲ ਸਬੰਧਤ ਹਿਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ

Leave a Reply

Your email address will not be published. Required fields are marked *