RNI NEWS :- ਪੰਜਾਬ ਹੋਮ ਗਾਰਡਜ਼ ਵੱਲੋਂ ਨਸ਼ਿਆਂ ਖਿਲਾਫ਼ ਮੋਟਰ ਸਾਈਕਲ ਜਾਗਰੂਕਤਾ ਰੈਲੀ

RNI NEWS :- ਪੰਜਾਬ ਹੋਮ ਗਾਰਡਜ਼ ਵੱਲੋਂ ਨਸ਼ਿਆਂ ਖਿਲਾਫ਼ ਮੋਟਰ ਸਾਈਕਲ ਜਾਗਰੂਕਤਾ ਰੈਲੀ

ਜਵਾਨਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰਾ ਯਤਨ ਕਰਨਗੇ

ਕਪੂਰਥਲਾ :- (ਪ੍ਰਿਆ ਦੱਤ)

ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਵੱਲੋਂ ਕਮਾਂਡੈਂਟ ਪੰਜਾਬ ਹੋਮ ਗਾਰਡਜ਼ ਕਪੂਰਥਲਾ ਸ. ਰਛਪਾਲ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਹਿੱਤ ਇਕ ਮੋਟਰ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਜਵਾਨਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰਾ ਯਤਨ ਕਰਨਗੇ। ਇਸ ਮੌਕੇ ਕਮਾਂਡੈਂਟ ਸ. ਰਛਪਾਲ ਸਿੰਘ ਨੇ ਕਿਹਾ ਕਿ ਨਸ਼ਾ ਇਕ ਸਰਾਪ ਹੈ, ਜਿਸ ਦੀ ਲੋਰ ਵਿਚ ਨੌਜਵਾਨ ਲੁੱਟਾਂ-ਖੋਹਾਂ ਵਰਗੇ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਘਾਤਕ ਬਿਮਾਰੀ ਦੀ ਤਰ੍ਹਾਂ ਹੈ, ਜਿਸ ਨੂੰ ਸਮੇਂ ਸਿਰ ਖ਼ਤਮ ਨਾ ਕੀਤਾ ਗਿਆ ਤਾਂ ਇਹ ਹੋਰ ਵੀ ਖ਼ਤਰਨਾਕ ਰੂਪ ਧਾਰਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੀ ਮੁਹਿੰਮ ਚਲਾਈ ਗਈ ਹੈ, ਪਰੰਤੂ ਇਹ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਅਸੀਂ ਸਾਰੇ ਮਿਲ ਕੇ ਹੰਭਲਾ ਮਾਰੀਏ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਜਾਗਰੂਕਤਾ ਨੌਜਵਾਨਾਂ ਨੂੰ ਆਤਮ ਵਿਸ਼ਵਾਸ, ਭਰੋਸਾ ਅਤੇ ਸਹਿਣਸ਼ੀਲਤਾ ਜਗਾਉਣ ਹਿੱਤ ਲਾਹੇਵੰਦ ਹੈ

Leave a Reply

Your email address will not be published. Required fields are marked *