RNI NEWS-ਬਸਤੀ ਬਾਵਾ ਖੇਲ ਦੀ ਪੁਲਿਸ ਨੇ ਨਾਜਾਇਜ਼ ਹਥਿਆਰ ਸਮੇਤ 1 ਕਾਬੂ ਕੀਤਾ 


RNI NEWS-ਬਸਤੀ ਬਾਵਾ ਖੇਲ ਦੀ ਪੁਲਿਸ ਨੇ ਨਾਜਾਇਜ਼ ਹਥਿਆਰ ਸਮੇਤ 1 ਕਾਬੂ ਕੀਤਾ 

ਜਲੰਧਰ (ਜਸਕੀਰਤ ਰਾਜਾ/ਦਲਵਿੰਦਰ ਸੋਹਲ)

ਬਸਤੀ ਬਾਵਾ ਖੇਲ ਥਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਅਤੇ ਅਸਲੇ ਸਮੇਤ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਏਐਸਆਈ ਰਘੁਵੀਰ ਸਿੰਘ ਨੇ ਬਸਤੀ ਬਾਵਾ ਖੇਲ ਨਹਿਰ ਦੇ ਪੁਲ ਨੂੰ ਰੋਕਿਆ ਹੋਇਆ ਸੀ ਜਿਥੇ ਉਸਨੇ ਗੁਪਤ ਸੂਚਨਾ ਦੇ ਅਧਾਰ ਤੇ ਚਲ ਰਹੇ ਇੱਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 1 ਦੇਸੀ ਪਸਤੌਲ ਬਰਾਮਦ ਹੋਇਆ ਫੜੇ ਗਏ ਮੁਲਜ਼ਮ ਸਵਰੂਪ ਸਿੰਘ ਕੋਲੋਂ ਮੌਕੇ ਤੋਂ 8 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ ਮੁਲਜ਼ਮ ਖ਼ਿਲਾਫ਼ ਪਹਿਲਾਂ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤਾ ਗਿਆ ਹੈ ਫੜੇ ਗਏ ਮੁਲਜ਼ਮ ਦੀ ਪਛਾਣ ਸਵਰੂਪ ਸਿੰਘ ਉਰਫ਼ ਰੂਪ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ ਪੁਲਿਸ ਨੇ ਮੁਲਜ਼ਮਾਂ

ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

Leave a Reply

Your email address will not be published. Required fields are marked *