RNI NEWS-ਬੇਗਮਪੁਰਾ ਪਾਤਸ਼ਾਹੀ ਬਣਾਓ ਰੈਲੀ ਵਿੱਚ ਠਾਠਾਂ ਮਾਰਦਾ ਇਕੱਠ ਦੇਖ ਵਿਰੋਧੀ ਹਿੱਲੇ-ਮਲਕੀਤ ਚੁੰਬਰ


RNI NEWS-ਬੇਗਮਪੁਰਾ ਪਾਤਸ਼ਾਹੀ ਬਣਾਓ ਰੈਲੀ ਵਿੱਚ ਠਾਠਾਂ ਮਾਰਦਾ ਇਕੱਠ ਦੇਖ ਵਿਰੋਧੀ ਹਿੱਲੇ-ਮਲਕੀਤ ਚੁੰਬਰ

ਰੋਪੜ – ਜਤਿੰਦਰਪਾਲ ਸਿੰਘ ਕਲੇਰ 

ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਨਕੋਦਰ ਦੇ ਸਾਬਕਾ ਪ੍ਰਧਾਨ ਮਲਕੀਤ ਚੁੰਬਰ ਨੇ ਕਿਹਾ ਕਿ ਅੱਜ 2 ਅਪ੍ਰੈਲ ਨੂੰ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਰੋਪੜ ਵਿਖੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪਿੰਡ ਖੁਆਸਪੁਰਾ ਵਿਖੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਨੂੰ ਮਨਾਉਣ ਲਈ ਰੱਖੀ ਗਈ ਬੇਗਮਪੁਰਾ ਪਾਤਸ਼ਾਹੀ ਬਣਾਓ ਰੈਲੀ ਵਿੱਚ ਠਾਠਾਂ ਮਾਰਦਾ ਇਕੱਠ ਹੋਇਆ ਜੋ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਵਾਸੀਆਂ ਵੱਲੋਂ ਹਾਮੀ ਭਰ ਕੇ ਰੈਲੀ ਨੂੰ ਸਫਲ ਬਣਾਇਆ ਹੈ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਸਾਬਕਾ ਪ੍ਰਧਾਨ ਰਛਪਾਲ ਰਾਜੂ ਜੀ ਦੀ ਕੀਤੀ ਮਿਹਨਤ ਸਾਫ ਸਾਫ ਦਿਖਾਈ ਦਿੰਦੀ ਸੀ ਤੇ ਪੰਜਾਬ ਵਾਸੀਆਂ ਵੱਲੋਂ ਉਹਨਾਂ ਉਤੇ ਵਿਸ਼ਵਾਸ ਕੀਤੇ ਵਿਸ਼ਵਾਸ ਦਾ ਹੀ ਨਤੀਜਾ ਹੈ ਕਿ ਰੈਲੀ ਵਿੱਚ ਠਾਠਾ ਮਾਰਦਾ ਇਕੱਠ ਹੋਇਆ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਪੰਜਾਬ ਵਾਸੀਆਂ ਦਾ ਰੈਲੀ ਨੂੰ ਸਫ਼ਲ ਬਣਾਉਣ ਲਈ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਜੀ

Leave a Reply

Your email address will not be published. Required fields are marked *