RNI NEWS :- ਬਜ਼ੁਰਗਾਂ ਦੀ ਦੇਖਭਾਲ ਕਰਨਾ ਸਾਡੀ ਸਭ ਦੀ ਸਮੂਹਿਕ ਜ਼ਿੰਮੇਵਾਰੀ : ਡਾ. ਊਸ਼ਾ ਕਿਰਨ

RNI NEWS :- ਬਜ਼ੁਰਗਾਂ ਦੀ ਦੇਖਭਾਲ ਕਰਨਾ ਸਾਡੀ ਸਭ ਦੀ ਸਮੂਹਿਕ ਜ਼ਿੰਮੇਵਾਰੀ : ਡਾ. ਊਸ਼ਾ ਕਿਰਨ

ਕਮਿਊਨਿਟੀ ਸਿਹਤ ਕੇਂਦਰ ਰਾਹੋਂ ਤੋਂ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਡਾਕਟਰ ਭੁਵਨਿਸ਼ ਸ਼ਾਰਦਾ ਵਲੋਂ ਝੰਡੀ ਦਿਖਾ ਕੇ ਕੀਤਾ ਰਵਾਨਾ

ਨਵਾਂਸ਼ਹਿਰ 4 ਅਕਤੂਬਰ :- ਵਾਸਦੇਵ ਪਰਦੇਸੀ

ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਆਰ.ਪੀ. ਭਾਟੀਆ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਐਮ.ਓ. ਡਾ. ਊਸ਼ਾ ਕਿਰਨ ਨੇ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਨਾਗਰਿਕ ਦਿਵਸ ਦੇ ਹਿੱਸੇ ਵਜੋਂ ਅੱਜ ਇਕ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਆਈ.ਈ.ਸੀ. ਜਾਗਰੂਕਤਾ ਵੈਨ ਦਾ ਮੁੱਖ ਉਦੇਸ਼ ਸਾਡੇ ਸਮਾਜ ਵਿੱਚ ਬਜ਼ੁਰਗਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਦਿਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ, ਸਰਕਾਰੀ ਹਸਪਤਾਲਾਂ ਵਿੱਚ ਬਜ਼ੁਰਗਾਂ ਨੂੰ ਮਿਲਦੀਆਂ ਮੁਫਤ ਸਿਹਤ ਸਹੂਲਤਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ, ਬਜ਼ੁਰਗਾਂ ਨੂੰ ਆਪਣੀ ਮਾਨਸਿਕ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰ ਪ੍ਰਾਪਤ ਕਰਨ ਲਈ ਹਰ ਵਿਕਲਪ ਖੁੱਲ੍ਹ ਰੱਖਣ ਲਈ ਪ੍ਰੇਰਿਤ ਕਰਨਾ ਹੈ।ਇਸ ਮੌਕੇ ਐਸ.ਐਮ.ਓ. ਡਾ. ਊਸ਼ਾ ਕਿਰਨ ਨੇ ਕਿਹਾ ਕਿ ਬਜ਼ੁਰਗ ਆਪਣੇ ਪਰਿਵਾਰ ਅਤੇ ਸਮਾਜ ਦਾ ਸਰਮਾਇਆ ਹੁੰਦੇ ਹਨ, ਇਸ ਲਈ ਉਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਸਭ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਆਪਣੇ ਬੱਚਿਆ ਦਾ ਚੰਗਾ ਪਾਲਣ ਪੋਸ਼ਣ ਕਰਨ ਅਤੇ ਉਨ੍ਹਾਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਪੂਰੀ ਜ਼ਿੰਦਗੀ ਲਾ ਦਿੱਤੀ ਅਤੇ ਹੁਣ ਉਨ੍ਹਾਂ ਦੇ ਔਖੇ ਵੇਲੇ ਸਾਨੂੰ ਉਨ੍ਹਾਂ ਦੇ ਨਾਲ ਖੜ੍ਹਾ ਹੋਣ ਦੀ ਲੋੜ ਹੈ। ਡਾ. ਊਸ਼ਾ ਕਿਰਨ ਨੇ ਪੰਜਾਬ ਸਰਕਾਰ ਵੱਲੋਂ ਬਿਰਧ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਮੁਫਤ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫਾਰ ਹੈਲਥ ਕੇਅਰ ਆਫ ਐਲਡਰਲੀ ਤਹਿਤ ਬਜ਼ੁਰਗਾਂ ਦੇ ਮੁਫਤ ਇਲਾਜ ਲਈ ਵਾਰਡਾਂ ਵਿੱਚ ਰਾਖਵੇਂ ਬੈੱਡ ਰੱਖੇ ਗਏ ਹਨ। ਸਮੂਹ ਸਰਕਾਰੀ ਹਸਪਤਾਲਾਂ ਵਿੱਚ ਸੀਨੀਅਰ ਸਿਟੀਜ਼ਨ ਲਈ ਅਲੱਗ ਤੋਂ ਖਿੜਕੀ ਬਣਾਈ ਗਈ ਹੈ। ਇਸ ਤੋਂ ਇਲਾਵਾ ਓਪੀਡੀ, ਈਸੀਜੀ, ਐਕਸਰੇ, ਅਲਟਰਾਸਾਊਂਡ, ਲੈਬ ਟੈਸਟ ਕਰਨ, ਫਿਜੀਓਥੈਰਿਪੀ ਅਤੇ ਰਿਹੈਬਿਲੀਟੇਸ਼ਨ ਲਈ ਵੱਖਰੇ ਕਮਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਬਲਾਕ ਐਜੂਕੇਸ਼ਟਰ ਮਨਿੰਦਰ ਸਿੰਘ,ਤਰਸੇਮ ਲਾਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਬਜੁਰਗਾਂ ਦੀ ਜਿੰਦਗੀ ਦੇ ਤਜਰਬੇ ਤੋਂ ਬਹੁਤ ਕੁੱਝ ਸਿੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਬਜੁਰਗਾਂ ਨੂੰ ਪਰਮਾਤਮਾ ਦੇ ਰੂਪ ਵਜੋਂ ਦੇਖਿਆ ਜਾਂਦਾ ਹੈ ਪਰ ਹਕੀਕਿਤ ਵਿਚ ਅੱਜ ਦੀ ਨੌਜਵਾਨ ਪੀੜ੍ਹੀ ਆਪਣੇ ਬਜੁਰਗਾਂ ਦਾ ਸਤਿਕਾਰ ਕਰਨਾ ਭੁੱਲਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬਜੁਰਗ ਕਿਸੇ ਵੀ ਘਰ ਦਾ ਮੁਖੀ ਹੀ ਨਹੀਂ ਹੁੰਦਾ, ਸਗੋਂ ਉਹ ਪਰਿਵਾਰ ਦਾ ਮਾਰਗਦਰਸ਼ਕ ਵੀ ਹੁੰਦਾ ਹੈ। ਇਸ ਲਈ ਬਜ਼ੁਰਗਾਂ ਨੂੰ ਉਮਰ ਦੇ ਮੁਤਾਬਿਕ ਇਕੱਲਾ ਨਹੀਂ ਛੱਡਣਾ ਚਾਹੀਦਾ। ਪਰਿਵਾਰ ਦੇ ਹਰ ਛੋਟੇ ਵੱਡੇ ਫੈਸਲੇ ਵਿਚ ਬਜ਼ੁਰਗਾਂ ਦੀ ਸਲਾਹ ਲੈਣੀ ਜਰੂਰੀ ਹੈ, ਜਿਸ ਨਾਲ ਉਨ੍ਹਾਂ ਦਾ ਇਕੱਲਾਪਣ ਵੀ ਦੂਰ ਹੁੰਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਜੂਕੇਟਰ ਮਨਿੰਦਰ ਸਿੰਘ, ਵਿਕਾਸ ਵਿਰਦੀ, ਮਨਦੀਪ ਸਿੰਘ ਕਾਹਲੋਂ, ਘਨਸ਼ਾਮ, ਹਰਜਿੰਦਰ ਕੌਰ, ਸੀਮਾ, ਬਿਮਲਾ ਦੇਵੀ ਸਮੇਤ ਆਮ ਲੋਕ ਹਾਜਰ ਸਨ।

Leave a Reply

Your email address will not be published. Required fields are marked *