RNI NEWS :- ਬੱਲਾਂ ਚ ਬਾਬਾ ਭਾਗੋ ਜੀ ਦਾਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਸ਼ੁਰੂ

RNI NEWS :- ਬੱਲਾਂ ਚ ਬਾਬਾ ਭਾਗੋ ਜੀ ਦਾਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਸ਼ੁਰੂ

ਜਲੰਧਰ 11 ਅਕਤੂਬਰ :- ਜਸਵਿੰਦਰ ਬੱਲ

ਗੁਰਦੁਆਰਾ ਬਾਬਾ ਭਾਗੋ ਜੀ ਪਿੰਡ ਬੱਲਾਂ ਵਿਖੇ 11ਅਕਤੂਬਰ ਤੋਂ 13 ਅਕਤੂਬਰ ਤੱਕ ਤਿੰਨ ਦਿਨਾਂ ਸਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਭਾਗੋ ਜੀ ਦੇ ਟੱਰਸਟ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ।ਮੇਲੇ ਦੇ ਸਬੰਧ ਚ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠਾਂ ਦੀ ਲੜੀ ਟਰੱਸਟ ਦੇ ਪ੍ਰਬੰਧਕਾਂ ਤੇ ਸਮੂਹ ਨਗਰ ਨਿਵਾਸੀ ਬੱਲ ਦੀ ਹਾਜਰੀ ਚ ਆਰੰਭ ਕੀਤੀ ਗਈ ਹੈ । ਪਾਠਾਂ ਦੇ ਭੋਗ ਦਿਨ ਐਤਵਾਰ ਪਾਏ ਜਾਣਗੇ ।ਇਸ ਸਬੰਧੀ ਟੱਰਸਟ ਦੇ ਪ੍ਰਬੰਧਕਾਂ ਨੇ ਦੱਸਿਆ ਸ਼ੁਕਰਵਾਰ ਸ਼ਾਮ ਨੂੰ ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਸ਼ਬਦ ਕੀਰਤਨ ਕਰਨਗੇ ,12 ਅਕਤੂਬਰ ਦਿਨ ਸ਼ਨੀਵਾਰ ਸ਼ਾਮ ਨੂੰ ਭਾਈ ਜੋਗਿੰਦਰ ਸਿੰਘ ਰਿਆੜ ਜੀ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ ।ਐਤਵਾਰ ਨੂੰ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਤੋਂ ਉਪਰੰਤ ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਉਪਰੰਤ ਪੰਜਾਬੀ ਗਾਇਕ ਕੰਵਰ ਗਰੇਵਾਲ, ਰਵਿੰਦਰ ਗਰੇਵਾਲ, ਫਿਰੋਜ਼ ਖਾਨ ,ਹੰਸ ਰਾਜ ਹੰਸ ਧਾਰਮਿਕ ਗੀਤਾਂ ਤੇ ਸ਼ਬਦਾਂ ਨਾਲ ਨਿਹਾਲ ਕਰਨਗੇ ।ਸੰਗਤਾਂ ਚ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ ।

Leave a Reply

Your email address will not be published. Required fields are marked *

Please select facebook feed.