RNI NEWS :- ਮਦਰਜ਼ ਪ੍ਰਾਈਡ ਸਕੂਲ ਮਲਸੀਆਂ ’ਚ ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਮਨਾਇਆ

RNI NEWS :- ਮਦਰਜ਼ ਪ੍ਰਾਈਡ ਸਕੂਲ ਮਲਸੀਆਂ ’ਚ ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਮਨਾਇਆ

ਸ਼ਾਹਕੋਟ :- 15 ਅਗਸਤ (ਏ.ਐੱਸ. ਸਚਦੇਵਾ/ਸਾਹਬੀ/ਅਮਨਪ੍ਰੀਤ ਸੋਨੂੰ)

ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਪਰਸਨ ਕੁਮਾਰੀ ਅਰੁਣ ਅਤੇ ਪਿ੍ਰੰਸੀਪਲ ਰਜਨੀ ਅਨੇਜਾ ਦੀ ਅਗਵਾਈ ’ਚ ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆ ’ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨਾਂ ਵਿੱਚ ਬੱਚਿਆ ਨੇ ਵੱਧ-ਚੜ੍ਹ ਕੇ ਭਾਗ ਲਿਆ। ਕੇ.ਜੀ. ਵਿੰਗ ਦੇ ਬੱਚਿਆ ਦੁਆਰਾ ਦੇਸ਼ ਭਗਤੀ ਦੇ ਗੀਤਾਂ ਤੇ ਕੋਰਿਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚਿਆ ਵਿੱਚ ਸੁੰਦਰ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆ ਨੇ ਖੁਦ ਸੁੰਦਰ ਰੱਖੜੀਆਂ ਤਿਆਰ ਕਰਕੇ ਸਭ ਦਾ ਮਨ ਮੋਹ ਲਿਆ। ਇਸੇ ਤਰਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆ ਵਿਚਕਾਰ ਅਜ਼ਾਦੀ ਦਿਵਸ ਨੂੰ ਸਮਰਪਿਤ ਹਾਊਸ ਵਾਈਜ਼ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜੇਤੂ ਬੱਚਿਆ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਇਨਾਮ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਰਜਨੀ ਅਨੇਜਾ ਨੇ ਸਕੂਲ ਦੇ ਸਮੂਹ ਬੱਚਿਆ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਤੇ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਈਸ ਪਿ੍ਰੰਸੀਪਲ ਬਲਜੀਤ ਕੌਰ, ਕਿਰਨ ਦੇਵਗੁਣ, ਪ੍ਰੀਤੀ, ਰੂਬੀ, ਸੁਖਦੀਪ ਕੌਰ, ਉਰਵਸ਼ੀ ਗੁਪਤਾ, ਸੁਮਨ, ਸੰਗੀਤਾ ਦੀਕਸ਼ਤ, ਪੰਕਜਜੀਤ ਕੌਰ, ਰੱਜਤ ਕੁਮਾਰ, ਚਿੱਤਰਾ, ਸਿਮਰਨ, ਦਲਜੀਤ ਕੌਰ, ਮਨੂੰ ਸ਼ਰਮਾ, ਗੁਰਪ੍ਰੀਤ, ਰੀਤੂ ਅਰੋੜਾ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *