RNI NEWS-ਮਨਦੀਪ ਕੌਰ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਸਰਕਲ ਪ੍ਰਧਾਨ ਬਣੀ


RNI NEWS-ਮਨਦੀਪ ਕੌਰ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਸਰਕਲ ਪ੍ਰਧਾਨ ਬਣੀ

ਜਲੰਧਰ (ਜਸਵਿੰਦਰ ਬੱਲ) 

ਹਲਕਾ ਆਦਮਪੁਰ ਦੇ ਸਰਕਲ ਪੰਡੋਰੀ ਨਿਝਰਾ ਦੇ ਪਿੰਡ ਕੋਟਲੀ ਵਿਖੇ ਮਨਦੀਪ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਜੀ ਅਤੇ ਹਲਕਾ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂੰ ਜੀ ਵੱਲੋਂ ਮਨਦੀਪ ਕੌਰ ਨੂੰ ਪੰਡੋਰੀ ਨਿੱਜਰਾਂ ਸਰਕਲ ਦਾ ਇਸਤਰੀ ਵਿੰਗ ਦੀ ਪ੍ਰਧਾਨ ਬਣਾਇਆ ਗਿਆ ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਚਾਹਲ ਨੇ ਮਨਦੀਪ ਕੌਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਹਰਬੋਲਿੰਦਰ ਸਿੰਘ ਬੋਲੀਨਾ ਜੀ ਨੇ ਵੀ ਮਨਦੀਪ ਕੌਰ ਨੂੰ ਵਧਾਈਆਂ ਦਿੱਤੀਆਂ ਇਸ ਮੌਕੇ ਮਨਦੀਪ ਕੌਰ ਨੇ ਜਿੱਥੇ ਸ੍ਰੀ ਪਵਨ ਕੁਮਾਰ ਟੀਨੂੰ ਜੀ ਦਾ ਧੰਨਵਾਦ ਕੀਤਾ ਅਤੇ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਜੀ ਦਾ ਵੀ ਬਹੁਤ ਬਹੁਤ ਧੰਨਵਾਦ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਬੜੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦਾ ਧੰਨਵਾਦ ਕੀਤਾ

Leave a Reply

Your email address will not be published. Required fields are marked *