RNI NEWS :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਚ ਲਹਿਰਾਇਆ ਤਿਰੰਗਾ

RNI NEWS :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਚ ਲਹਿਰਾਇਆ ਤਿਰੰਗਾ

ਜਲੰਧਰ :-  15 ਅਗਸਤ (ਜਸਵਿੰਦਰ ਬੱਲ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ‘ਚ 73 ਵੇਂ ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿਚ ਤਿਰੰਗਾ ਲਹਿਰਾਇਆ ਮਾਰਚ ਪਾਸਟ ਦੌਰਾਨ ਪੰਜਾਬ ਪੁਲਿਸ, ਆਈਟੀਬੀਪੀ, ਰਾਜਸਥਾਨ ਪੁਲਿਸ, ਪੰਜਾਬ ਆਰਮਡ ਪੁਲ਼ਿਸ, ਹੋਮਗਾਰਡ, ਐਨਸੀਸੀ, ਸਕਾਊਟ ਐਂਡ ਗਾਈਡ,ਜੀਓਜੀ ਅਤੇ ਫ਼ੌਜ ਤੇ ਪੁਲ਼ਿਸ ਦੇ ਬੈਂਡ ਨੇ ਸਲਾਮੀ ਦਿੱਤੀl ਮੁੱਖ ਮੰਤਰੀ ਕੈਪਟਨ ਨੇ ਆਪਣੇ ਸੰਬੋਧਨ ਵਿਚ ਆਪਣੀ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਕਿਸਾਨ ਖ਼ੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਹਨ ਉਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਅਗਲੇ ਮਹੀਨੇ ਤੋਂ ਹੋਰ ਰੋਜ਼ਗਾਰ ਮੇਲੇ ਲਾਉਣ ਦਾ ਐਲਾਨ ਕੀਤਾ ਮੁੱਖ ਮੰਤਰੀ ਕੈਪਟਨ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਵਿਰੋਧ ਕਰਨ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ  ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਅਕਤੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਵੀ ਪ੍ਰਦਾਨ ਕੀਤੇ  ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਗਈਆਂ ਸਕੂਲੀ ਬੱਚਿਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ

Leave a Reply

Your email address will not be published. Required fields are marked *