RNI NEWS :- ਲੋਹੀਆਂ ਬਲਾਕ ਦੇ ਪਿੰਡ ਜਾਣੀਆਂ ਵਿੱਚ ਹੜ੍ਹ ਦੀ ਮਾਰ ਹੇਠ ਆਏ ਬੇਜ਼ਮੀਨੇ ਲੋਕਾਂ ਨੂੰ ਉਜਾੜਨ ਦੀ ਕੋਸ਼ਿਸ਼

RNI NEWS :- ਲੋਹੀਆਂ ਬਲਾਕ ਦੇ ਪਿੰਡ ਜਾਣੀਆਂ ਵਿੱਚ ਹੜ੍ਹ ਦੀ ਮਾਰ ਹੇਠ ਆਏ ਬੇਜ਼ਮੀਨੇ ਲੋਕਾਂ ਨੂੰ ਉਜਾੜਨ ਦੀ ਕੋਸ਼ਿਸ਼

ਸਾਬੀ ਸ਼ਾਹਕੋਟ

ਤਹਿਸੀਲ ਸ਼ਾਹਕੋਟ ਦੀ ਹੱਦ ਅੰਦਰ ਪੈਂਦੇ ਲੋਹੀਆਂ ਬਲਾਕ ਦੇ ਪਿੰਡ ਜਾਣੀਆਂ ਵਿੱਚ ਹੜ੍ਹ ਦੀ ਮਾਰ ਹੇਠ ਆਏ ਬੇਜ਼ਮੀਨੇ ਲੋਕਾਂ ਨੂੰ ਸਿਆਸੀ ਪਾਰਟੀ ਦੇ ਕੁਝ ਲੋਕਾਂ ਵੱਲੋਂ ਉਜਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵਿਰੁੱਧ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਅੱਜ ਐਸਡੀਐਮ ਸ਼ਾਹਕੋਟ ਦੇ ਦਫਤਰ ਵਿਖੇ ਧਰਨਾ ਦਿੱਤਾ ਗਿਆ ਜਿਸ ਵਿੱਚ ਬੇਜ਼ਮੀਨੇ ਮਜ਼ਦੂਰਾਂ ਅਤੇ ਠੇਕੇ ਤੇ ਲੈ ਕੇ ਖੇਤੀ ਕਰਦੇ ਲੋਕਾਂ ਦੇ ਉਜਾੜੇ ਦਾ ਮਾਮਲਾ ਉਠਾਇਆ ਗਿਆ ਇਸ ਦੌਰਾਨ ਐਸਡੀਐਮ ਦੇ ਨਾਂ ਤੇ ਮੰਗਪੱਤਰ ਨਾਇਬ ਤਹਿਸੀਲਦਾਰ ਸਵਪਨਦੀਪ ਕੌਰ ਨੂੰ ਦੇ ਕੇ ਇਸ ਮਾਮਲੇ ਬਾਰੇ ਜਾਣਕਾਰੀ ਜਾਣੂ ਕਰਵਾਇਆ ਗਿਆ ਇਸ ਮੌਕੇ ਮਜ਼ਦੂਰ ਯੂਨੀਅਨ ਦੀ ਨੇਤਾ ਗੁਰਬਖਸ਼ ਕੌਰ ਦੀ ਅਗਵਾਈ ਵਿੱਚ ਡੀਐੱਸਪੀ ਸ਼ਾਹਕੋਟ ਦੇ ਦਫਤਰ ਤੱਕ ਨਾਅਰੇਬਾਜ਼ੀ ਕਰਦੇ ਹੋਏ ਮਾਰਚ ਕੀਤਾ ਗਿਆ ਇਸ ਮੌਕੇ ਤੇ ਡੀਐੱਸਪੀ ਸਰਦਾਰ ਪਿਆਰਾ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਤੇ ਜੋ ਮਜ਼ਦੂਰ ਬੇਜ਼ਮੀਨੇ ਹਨ ਜਾਂ ਬੇ ਘਰੇ ਹਨ ਉਹ ਜਿੱਥੇ ਜਿੱਥੇ ਬੈਠੇ ਹਨ ਜਦੋਂ ਤੱਕ ਸਾਨੂੰ ਕੋਈ ਸਰਕਾਰੀ ਆਰਡਰ ਨਹੀਂ ਆਉਂਦਾ ਉਹ ਉੱਥੇ ਹੀ ਬੈਠੇ ਰਹਿਣਗੇ ਅਤੇ ਨਾ ਹੀ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਯੂਨੀਅਨ ਆਗੂਆਂ ਅਤੇ ਪੇਂਡੂ ਮਜ਼ਦੂਰਾਂ ਨੂੰ ਇਹ ਭਰੋਸਾ ਦਿਵਾਇਆ ਕਿ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ

ਇਸ ਮੌਕੇ ਯੂਨੀਅਨ ਲੀਡਰਾਂ ਵੱਲੋਂ ਪੁਲਿਸ ਪਾਰਟੀ ਉਪਰ ਦੋਸ਼ ਲਾਇਆ ਗਿਆ ਕਿ ਪੁਲਿਸ ਹਾਕਮ ਪਾਰਟੀ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਇਸ ਲਈ ਪੁਲਿਸ ਲੋਕਾਂ ਨੂੰ ਇਨਸਾਫ ਦੇਣ ਤੋਂ ਕੰਨੀ ਕਤਰਾ ਰਹੀ ਹੈ ਪੀੜਤ ਲੋਕਾਂ ਦੀਆਂ ਦਰਖਾਸਤਾਂ ਅਤੇ ਅਰਾਮ ਐੱਮ ਐੱਲ ਆਰ ਮਹੀਨਿਆਂ ਬੱਧੀ ਪੁਲਸ ਥਾਣੇ ਵਿਚ ਰੁਲਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੈ ਇਹ ਸਿਰਫ ਸ਼ਾਹਕੋਟ ਹੀ ਨਹੀਂ ਥਾਣਾ ਮਲਸੀਆਂ,ਥਾਣਾ ਲੋਹੀਆਂ ਦਾ ਵੀ ਇਹੀ ਹਾਲ ਹੈ ਆਲਾ ਅਫ਼ਸਰਾਂ ਦੀਆਂ ਹਦਾਇਤਾਂ ਦੇ ਬਾਵਜੂਦ ਥਾਣੇ ਦੇ ਅਧਿਕਾਰੀ ਕਾਨੂੰਨ ਦੀ ਕੋਈ ਵੀ ਪ੍ਰਵਾਹ ਨਹੀਂ ਕਰ ਰਹੇ

ਇਸ ਮੌਕੇ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਰ ਜਥੇਬੰਦੀਆਂ ਦੇ ਨਾਲ ਮਿਲ ਕੇ ਇਕ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਸਾਂਝੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ

Leave a Reply

Your email address will not be published. Required fields are marked *