RNI NEWS :-ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅਜ਼ਾਦੀ ਨਸੀਬ ਹੋਈ :-ਸਰਪੰਚ ਰਾਜਵਿੰਦਰ ਸਿੰਘ ਧਾਲੀਵਾਲ

RNI NEWS :-ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅਜ਼ਾਦੀ ਨਸੀਬ ਹੋਈ :-ਸਰਪੰਚ ਰਾਜਵਿੰਦਰ ਸਿੰਘ ਧਾਲੀਵਾਲ

ਜਲੰਧਰ :- 15 ਅਗਸਤ (ਜਸਵਿੰਦਰ ਬੱਲ)

ਜਿਥੇ ਪੁਰੇ ਭਾਰਤ ਵਿੱਚ ਦੇਸ਼ ਦੀ ਅਜ਼ਾਦੀ ਦੀ 73ਵੀ ਵਰ੍ਹੇ ਗੰਢ ਮਨਾਈ ਜਾ ਰਹੀ ਹੈ ਇਸੇ ਲੜੀ ਤਹਿਤ ਪਿੰਡ ਈਸਪੁਰ ਚ ਵੀ ਅਜ਼ਾਦੀ ਦਿਹਾੜਾ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਈਸਪੁਰ ਵਿਖੇ ਮਨਾਇਆ ਗਿਆ ਜਿਸ ਵਿੱਚ ਸਰਪੰਚ ਰਾਜਵਿੰਦਰ ਸਿੰਘ ਧਾਲੀਵਾਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਸਕੂਲੀ ਬੱਚਿਆਂ ਵਿੱਚ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ ਅਤੇ ਦੇਸ਼ ਭਗਤੀ ਦੇ ਗੀਤ,ਕਵਿਤਾਵਾ ਅਤੇ ਕੋਰਿਓਗ੍ਰਾਫੀਆ ਪੇਸ਼ ਕੀਤੀਆਂ।ਇਸ ਮੌਕੇ ਇਕੱਤਰ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆ ਸਰਪੰਚ ਰਾਜਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਅਜ਼ਾਦੀ ਸਾਨੂੰ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਨਸੀਬ ਹੋਈ ਹੈ । ਅਸੀਂ ਇਸ ਨੂੰ ਸਾਂਭ ਕੇ ਰੱਖਣਾ ਬਹੁਤ ਜ਼ਰੂਰੀ ਹੈ ਕਿਓ ਕਿ ਅੱਜ ਵੀ ਵਿਦੇਸ਼ੀ ਤਾਕਤਾਂ ਦੇਸ਼ ਨੂੰ ਖ਼ਤਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀਆਂ ਹਨ।ਇਸ ਮੌਕੇ ਪੰਚ ਮਹਿੰਦਰ ਸਿੰਘ, ਪੰਚ ਅਜੀਤ ਸਿੰਘ, ਪੰਚ ਪਤੀ ਸੁਖਵਿੰਦਰ ਸਿੰਘ,ਪੰਚ ਵਰਿੰਦਰ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ ,ਗੁਰਪਾਲ ਸਿੰਘ ਕਾਕਾ, ਹਰਨੇਕ ਸਿੰਘ, ਅਵਤਾਰ ਸਿੰਘ,ਜਗਦੀਸ਼ ਕੁਮਾਰ, ਮਹਿੰਗਾ ਸਿੰਘ, ਮੈਡਮ ਹਰਮਿੰਦਰ ਕੌਰ ਹਾਜ਼ਰ ਸਨ।

Leave a Reply

Your email address will not be published. Required fields are marked *

Please select facebook feed.