RNI NEWS-ਵਿਧਾਇਕ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,AAP workers going to besiege MLA Danny Bandala’s residence arrested by police


RNI NEWS-ਵਿਧਾਇਕ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,AAP workers going to besiege MLA Danny Bandala’s residence arrested by police

ਜ਼ਹਿਰਲੀ ਸ਼ਰਾਬ ਮਫਿਆ ਦੀਆਂ ਜੜ੍ਹਾਂ ਨੇ ਕਾਂਗਰਸੀ ਲੀਡਰਾਂ ਦੇ ਘਰਾਂ ਵਿੱਚ :- ਆਪ

ਵਿਧਾਇਕ ਦੀ ਕੋਠੀ ਘੇਰਣ ਜਾ ਰਹੇ ਆਪ ਵਰਕਰਾਂ ਨਾਲ ਵਰਤਿਆ ਪੁਲਿਸ ਨੇ ਨਾਦਰਸ਼ਾਹੀ ਰਵਈਆ

ਜੰਡਿਆਲਾ ਗੁਰੂ ਕੁਲਜੀਤ ਸਿੰਘ

ਮਾਝੇ ਦੇ ਤਿੰਨ ਜਿਲ੍ਹਿਆਂ ਵਿੱਚ ਪਿੱਛਲੇ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਤੋਂ ਵੱਧ ਮੌਤਾਂ ਕਾਂਗਰਸ ਸਰਕਾਰ ਦੇ ਗਲੇ ਦੀ ਹੱਡੀ ਬਣਦੀਆਂ ਦਿਖਾਈ ਦੇ ਰਹੀਆਂ ਹਨ । ਆਮ ਆਦਮੀ ਪਾਰਟੀ ਨੇ ਇਸ ਮੁੱਦੇ ਤੇ ਕੜੇ ਤੇਵਰ ਅਖਤਿਆਰ ਕੀਤੇ ਹੋਏ ਹਨ । ਇਸੇ ਕੜੀ ਤਹਿਤ ਅੱਜ ਪੁਲਿਸ ਵਲੋਂ ਆਮ ਆਦਮੀ ਪਾਰਟੀ ਦੇ ਕੈਪਟਨ ਅਮਰਿੰਦਰ ਸਿੰਘ ਸਮੇਤ ਤਿੰਨਾਂ ਜਿਲ੍ਹਿਆਂ ਦੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਜਾ ਰਹੇ ਨੇਤਾਵਾਂ ਅਤੇ ਵਰਕਰਾਂ ਨੂੰ ਬਲ ਪੂਰਵਕ ਗ੍ਰਿਫਤਾਰ ਕੀਤਾ।ਇਸ ਪ੍ਰਕਾਰ ਹੀ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਡੈਨੀ ਬੰਡਾਲਾ ਦੀ ਅੰਮ੍ਰਿਤਸਰ ਸਥਿਤ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਜਿਨ੍ਹਾਂ ਅਗਵਾਈ ਆਮ ਆਦਮੀ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਤੋਂ ਇੰਚਾਰਜ ਹਰਭਜਨ ਸਿੰਘ ਈ ਟੀ ਓ ਅਤੇ ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਕਰ ਰਹੇ ਸਨ ਨੂੰ ਪੁਲੀਸ ਨੇ ਬਲ ਪ੍ਰਯੋਗ ਕਰਦੇ ਹੋਏ ਗ੍ਰਿਫਤਾਰ ਕਰਕੇ ਥਾਣਾ ਸਿਵਲ ਲਾਈਨ ਲਿਜਾਇਆ ਗਿਆ। ਇਸ ਮੌਕੇ ਆਪ ਵਰਕਰਾਂ ਨੇ ਹਥਾਂ ਵਿਚ ਸ਼ਰਾਬ ਮਾਫ਼ੀਆ ਅਤੇ ਸਰਕਾਰ ਵਿਰੋਧੀ ਨਾਰੇ ਲਿਖੀਆਂ ਤਖਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਇੰਨੇ ਵੱਡੇ ਪੱਧਰ ਤੇ ਹੋਈਆਂ ਮੌਤਾਂ ਨਾਲ ਵੀ ਸਰਕਾਰ ਅਤੇ ਪ੍ਰਸ਼ਾਸਨ ਦੀ ਨੀਂਦ ਨਹੀਂ ਖੁਲੀ ਹੈ ਹਾਲੇ ਵੀ ਨਜਾਇਜ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਧੜਲੇ ਨਾਲ ਅਪਣਾ ਕੰਮ ਕਰ ਰਹੇ ਹਨ । ਓਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਚਾਰ ਕੋ ਅਫ਼ਸਰਾਂ ਨੂੰ ਸਸਪੈਂਡ ਕਰ ਕੇ ਆਪਣਾ ਪੱਲਾ ਝਾੜ ਰਹੇ ਹਨ । ਜਦਕਿ ਪਿੰਡ ਵਾਸੀ ਅਤੇ ਪੀੜਤ ਪਰਿਵਾਰਾਂ ਦੇ ਲੋਕ ਸਿੱਧੇ ਤੌਰ ਤੇ ਸਥਾਨਕ ਕਾਂਗਰਸੀ ਲੀਡਰਾਂ ਦੇ ਇਸ ਮਾਮਲੇ ਵਿੱਚ ਸ਼ਮੂਲੀਅਤ ਦੀ ਗਵਾਹੀ ਦੇ ਰਹੇ ਹਨ । ਹਰਭਜਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਵਿੱਚ ਉਦੋਂ ਤੱਕ ਸੰਘਰਸ਼ ਜ਼ਾਰੀ ਰੱਖੇਗੀ ਜਦੋਂ ਤਕ ਇਹਨਾਂ ਮੌਤਾਂ ਦੇ ਅਸਲੀ ਜ਼ਿੰਮੇਦਾਰ ਲੋਕਾਂ ਤੇ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਮੌਕੇ ਓਹਨਾਂ ਨਾਲ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ,ਕੋ ਪ੍ਰਧਾਨ ਰਜਿੰਦਰ ਪਲਾਹ,ਹਲਕਾ ਇੰਚਾਰਜ ਮਨੀਸ਼ ਅੱਗਰਵਾਲ, ਡਾਕਟਰ ਇੰਦਰਬੀਰ ਨਿੱਝਰ, ਡਾਕਟਰ ਇੰਦਰਪਾਲ, ਯੂਥ ਪ੍ਰਧਾਨ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਬੱਲ, ਵਾਇਸ ਪ੍ਰਧਾਨ ਜਗਜੀਤ ਸਿੰਘ, ਜਿਲ੍ਹਾ ਪ੍ਰਧਾਨ ਵੇਦ ਪ੍ਰਕਾਸ਼ ਬਬਲੂ,ਸੀਨੀਅਰ ਆਗੂ ਰਵਿੰਦਰ ਹੰਸ, ਨਰਿੰਦਰ ਮਰਵਾਹਾ,ਸੰਜੀਵ ਕੁਮਾਰ, ਰਵਿੰਦਰ ਸਿੰਘ, ਹਰੀਸ਼ ਬੱਬਰ, ਅਰਵਿੰਦਰ ਸਿੰਘ,ਐਡਵੋਕੇਟ ਪਰਮਿੰਦਰ ਸੇਠੀ ਸਮੇਤ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜਿਰ ਸਨ।

Leave a Reply

Your email address will not be published. Required fields are marked *