RNI NEWS :- ਵਿਧਾਇਕ ਸ਼ੇਰੋਵਾਲੀਆ ਨੇ ਕੀਤਾ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

RNI NEWS :- ਵਿਧਾਇਕ ਸ਼ੇਰੋਵਾਲੀਆ ਨੇ ਕੀਤਾ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

ਸ਼ਾਹਕੋਟ 19 ਅਗਸਤ (ਏ.ਐੱਸ. ਸਚਦੇਵਾ/ਸਾਹਬੀ/ਅਮਨਪ੍ਰੀਤ ਸੋਨੂੰ)

ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਸੋਮਵਾਰ ਨੂੰ ਮਹਿਤਪੁਰ ਅਤੇ ਸ਼ਾਹਕੋਟ ਦੇ ਨਾਲ ਲਗਦੇ ਪਿੰਡਾਂ ’ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕਰ ਬੰਨ੍ਹ ਦੀ ਸਥੀਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨਾਂ ਪਿੰਡ ਬੂੜੇਵਾਲ, ਦਾਨੇਵਾਲ, ਬਾਊਪੁਰ ਸਮੇਤ ਹੋਰਨਾਂ ਪਿੰਡਾਂ ਵਿੱਚ ਜਿਥੇ ਬੰਨ੍ਹ ਦਾ ਜਾਇਜ਼ਾ ਲਿਆ, ਉਥੇ ਹੀ ਲੋਕਾਂ ਨੂੰ ਆ ਰਹੀਆਂ ਸਮੱਸਿਆ ਸੁਣ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਦਰਿਆ ਵਿੱਚ ਪਾਣੀ ਵੱਧਣ ਨਾਲ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸਰਕਾਰ ਵਚਨਬੱਧ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਹੜ ਦੀ ਮਾਰ ਤੋਂ ਬਚਾਉਣ ਲਈ ਪ੍ਰਸਾਸ਼ਨ ਵੱਲੋਂ ਰਲੀਫ਼ ਸੈਂਟਰ ਵੀ ਬਣਾਏ ਗਏ ਹਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੀ ਇਸ ਪ੍ਰਤੀ ਕਾਫੀ ਗੰਭੀਰ ਹਨ। ਉਨਾਂ ਕਿਹਾ ਕਿ ਸਰਕਾਰ ਲੋਕਾਂ ਦੇ ਸੁੱਖ-ਦੁੱਖ ਵਿੱਚ ਹਮੇਸ਼ਾ ਖੜ੍ਹੀ ਹੈ ਅਤੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦੁਆਇਆ ਕਿ ਪ੍ਰਸ਼ਾਸਨ ਹਰ ਸੰਭਵ ਸਥਿਤੀ ਨਾਲ ਨਿਪਟਣ ਲਈ ਤਿਆਰ ਹੈ ’ਤੇ ਸਾਰੇ ਲੋਕ ਚੌਕਸ ਰਹਿਣ, ਪ੍ਰਸ਼ਾਸਨ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਕਿਸੇ ਵੀ ਤਰਾਂ ਦੀ ਮਦਦ ਲਈ ਤੁਰੰਤ ਸੰਪਰਕ ਕਰਨ। ਇਸ ਮੌਕੇ ਉਨਾਂ ਨਾਲ ਸੁਰਿੰਦਰਜੀਤ ਸਿੰਘ ਚੱਠਾ ਸਰਪੰਚ ਢੰਡੋਵਾਲ, ਕਮਲ ਨਾਹਰ ਐੱਮ.ਸੀ., ਬੌਬੀ ਗਰੋਵਰ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ, ਬਿਕਰਮਜੀਤ ਸਿੰਘ ਬਜਾਜ ਸੀਨੀਅਰ ਕਾਂਗਰਸੀ ਆਗੂ, ਵਿਕਾਸ ਨਾਹਰ ਯੂਥ ਆਗੂ, ਸੋਨੀ ਬਜਾਜ, ਗੁਰਿੰਦਰ ਸਿੰਘ ਬਹੁਗੁਣ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ. ਸ਼ੇਰੋਵਾਲੀਆ, ਜਗਤਾਰ ਸਿੰਘ ਖਾਲਸਾ ਪ੍ਰਧਾਨ ਕੋ-ਅਪ੍ਰੇਟਿਵ ਸੁਸਾਇਟੀ ਢੰਡੋਵਾਲ, ਬਾਬਾ ਮਲਕੀਤ ਸਿੰਘ ਬਾਊਪੁਰ ਆਦਿ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਮੌਜੂਦ ਸਨ

Leave a Reply

Your email address will not be published. Required fields are marked *