RNI NEWS :- ਸ਼ਾਹਕੋਟ ਪੁਲਿਸ ਅਤੇ ਐਸਟੀਐਫ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 40 ਗ੍ਰਾਮ ਹੈਰੋਇਨ ਸਮੇਤ 1 ਕਾਬੂ

RNI NEWS :- ਸ਼ਾਹਕੋਟ ਪੁਲਿਸ ਅਤੇ ਐਸਟੀਐਫ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 40 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਸ਼ਾਹਕੋਟ :- (ਏ.ਐਸ.ਸਚਦੇਵਾ/ਸਾਹਬੀ ਸ਼ਾਹਕੋਟ/ਅਮਨਪ੍ੀਤ ਸੋਨੂੰ)

ਐਸ.ਐਸ.ਪੀ. ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ, ਐਸ.ਪੀ. (ਜਾਂਚ) ਰਾਜਵੀਰ ਸਿੰਘ ਜਲੰਧਰ ਦਿਹਾਤੀ ਅਤੇ ਡੀ.ਐਸ.ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਪੁਲਿਸ ਟੀਮ ਅਤੇ ਐਸ.ਟੀ.ਐਫ ਜਲੰਧਰ ਦੇ ਸਾਂਝੇ ਅਪਰੇਸ਼ਨ ਦੌਰਾਨ 40 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ 1 ਵਿਅਕਤੀ ਨੂੰ ਗਿ੍ਰਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਐਸ.ਆਈ. ਭੁਪਿੰਦਰ ਸਿੰਘ ਇੰਚਾਰਜ਼ ਪੁਲਿਸ ਚੌਂਕੀ ਤਲਵੰਡੀ ਸੰਘੇੜਾ ਨੇ ਪੁਲਿਸ ਪਾਰਟੀ ਸਮੇਤ ਅਤੇ ਐਸ.ਟੀ.ਐਫ ਜਲੰਧਰ ਦੇ ਸਾਂਝੇ ਅਪਰੇਸ਼ਨ ਦੌਰਾਨ ਟੀ-ਪੁਆਇੰਟ ਨਰੰਗਪੁਰ ਹੰਸੀ ਤੋਂ ਰਛਪਾਲ ਸਿੰਘ ਉਰਫ ਭਾਲਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਦੋਲੇਵਾਲ ਥਾਣਾ ਕੋਟ ਈਸੇ ਖਾਂ ਜ਼ਿਲਾ ਮੋਗਾ ਨੂੰ ਮੋਟਰਸਾਈਕਲ ਪਲਸਰ ਨੰਬਰ ਪੀ.ਬੀ.-29-ਵਾਈ-7466 ’ਤੇ ਕਾਬੂ ਕਰਕੇ ਇਸ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇਸ ਦੇ ਖਿਲਾਫ ਮੁਕੱਦਮਾ ਨੰਬਰ 184 ਮਿਤੀ 13-08-2019 ਅ/ਧ 21-61-85 ਐਨ.ਡੀ.ਪੀ.ਐਸ. ਐਕਟ ਥਾਣਾ ਸ਼ਾਹਕੋਟ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਰਛਪਾਲ ਸਿੰਘ ਉਰਫ ਭਾਲਾ (ਉਮਰ 18-19 ਸਾਲ) ਨੇ ਦੱਸਿਆ ਕਿ ਉਹ ਕਰੀਬ 1 ਸਾਲ ਤੋਂ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਉਹ ਇਹ ਹੈਰੋਇਨ ਪਿੰਡ ਦੋਲੇਵਾਲ ਜ਼ਿਲਾ ਮੋਗਾ ਤੋਂ ਰਮਨ ਕੁਮਾਰ ਨਾਮ ਦੇ ਵਿਅਕਤੀ ਪਾਸੋਂ ਲੈ ਕੇ ਆਇਆ ਸੀ ਤੇ ਸ਼ਾਹਕੋਟ ਇਲਾਕੇ ਵਿੱਚ ਸਪਲਾਈ ਕਰਨ ਆਇਆ ਸੀ। ਇਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਦੇ ਅਗਲੇ-ਪਿਛਲੇ ਸੰਪਰਕਾਂ ਬਾਰੇ ਪਤਾ ਕੀਤਾ ਜਾ ਰਿਹਾ ਹੈ।


ਪੁਲਿਸ ਵੱਲੋਂ ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀ ਨਾਲ ਪੁਲਿਸ ਪਾਰਟੀ

Leave a Reply

Your email address will not be published. Required fields are marked *