RNI NEWS :- ਸਕੂਲੀ ਬੱਚਿਆਂ ਨੂੰ ਦਿੱਤੀ ਗਈ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ

RNI NEWS :- ਸਕੂਲੀ ਬੱਚਿਆਂ ਨੂੰ ਦਿੱਤੀ ਗਈ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ

ਸ਼ਾਹਕੋਟ/ਮਲਸੀਆਂ, 11 ਅਗਸਤ (ਏ.ਐੱਸ. ਸਚਦੇਵਾ/ਸਾਬੀ ਸ਼ਾਹਕੋਟ)

ਸਿਹਤ ਵਿਭਾਗ ਪੰਜਾਬ ਵੱਲੋਂ ਐਸ.ਐਮ.ਓ. ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤੇ ਪੂਰੇ ਬਲਾਕ ਵਿੱਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਖਿਲਾਈ ਗਈ। ਬਲਾਕ ਪੱਧਰੀ ਇਹ ਸਮਾਗਮ ਸਰਕਾਰੀ ਮਿਡਲ ਸਕੂਲ ਲੜਕੇ ਨਿੰਮਾ ਵਾਲਾ ਸ਼ਾਹਕੋਟ ਵਿਖੇ ਸਕੂਲ ਹੈਲਥ ਚੈਕਅਪ ਟੀਮ ਦੇ ਏ.ਐਮ.ਓ. ਡਾ. ਧੀਰਜ ਕੁਮਾਰ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ। ਇਸ ਮੌਕੇ ਡਾ. ਧੀਰਜ ਕੁਮਾਰ ਨੇ ਦੱਸਿਆ ਕਿ ਬਹੁਤ ਸਾਰੇ ਬੱਚੇ ਪੇਟ ਦੇ ਕੀੜਿਆਂ ਕਾਰਨ ਕਈ ਬੀਮਾਰਿਆਂ ਤੋਂ ਪੀੜਤ ਹੋ ਜਾਂਦੇ ਹਨ। ਇਸ ਕਰਕੇ ਵਿਭਾਗ ਵੱਲੋਂ ਸਾਲ ਵਿੱਚ ਦੋ ਵਾਰ ਹਰ ਛੇ ਮਹੀਨੇ ਬਾਅਦ ਡੀ-ਵਾਰਮਿੰਗ ਡੇ ਮਨਾਇਆ ਜਾਂਦਾ ਹੈ, ਜਿਸ ਤਹਿਤ ਸਾਰੇ ਸਕੂਲੀ ਬੱਚਿਆਂ ਨੂੰ ਇਹ ਦਵਾਈ ਖਵਾਈ ਜਾਂਦੀ ਹੈ। ਵਿਭਾਗ ਵੱਲੋਂ ਹੁਣ ਇੱਕ ਹਫਤੇ ਬਾਅਦ ਮਾਪ-ਅਪ ਰਾਉਂਡ ਕੀਤਾ ਜਾਵੇਗਾ, ਤਾਂ ਜੋ ਪੂਰੇ ਬਲਾਕ ਦੇ ਬੱਚਿਆਂ ਨੂੰ ਇਹ ਦਵਾਈ ਖਿਲਾਈ ਜਾ ਸਕੇ। ਇਸ ਮੌਕੇ ਉਹਨਾਂ ਨਾਲ ਡਾ. ਪੂਨਮ ਯਾਦਵ, ਬੀਈਈ ਚੰਦਨ ਮਿਸ਼ਰਾ ਆਦਿ ਮੌਜੂਦ ਸਨ

Leave a Reply

Your email address will not be published. Required fields are marked *