RNI NEWS :- ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵੱਧਣ ਕਾਰਨ ਸ਼ਾਹਕੋਟ ਦੇ ਨਜ਼ਦੀਕੀ ਕੁੱਝ ਪਿੰਡਾਂ ਦੇ ਨੀਵੇਂ ਇਲਾਕਿਆਂ ਵਿੱਚ ਭਰਿਆ ਪਾਣੀ

RNI NEWS :- ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵੱਧਣ ਕਾਰਨ ਸ਼ਾਹਕੋਟ ਦੇ ਨਜ਼ਦੀਕੀ ਕੁੱਝ ਪਿੰਡਾਂ ਦੇ ਨੀਵੇਂ ਇਲਾਕਿਆਂ ਵਿੱਚ ਭਰਿਆ ਪਾਣੀ

ਸ਼ਾਹਕੋਟ 19 ਅਗਸਤ (ਏ.ਐੱਸ. ਸਚਦੇਵਾ/ਸਾਹਬੀ/ਅਮਨਪ੍ਰੀਤ ਸੋਨੂੰ)

ਪਿੱਛਲੇ ਕੁੱਝ ਦਿਨਾਂ ਤੋਂ ਹਿਮਾਚਲ ਅਤੇ ਪੰਜਾਬ ਵਿੱਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ਸਮੇਤ ਸਵਾ ਨਦੀ ਅਤੇ ਸਿਰਸਾ ਨਦੀਂ ਵਿੱਚ ਪਾਣੀ ਭਰਨ ਕਾਰਨ ਭਾਖੜਾ ਡੈਮ, ਸਵਾ ਨਦੀ ਅਤੇ ਸਿਰਸਾ ਨਦੀ ਦਾ ਪਾਣੀ ਸਤਲੁਜ ਦਰਿਆ ਵਿੱਚ ਛੱਡਣ ਕਰਕੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਐਤਵਾਰ ਤੱਕ ਪਾਣੀ ਦਾ ਪੱਧਰ ਭਾਵੇਂ ਕੁੱਝ ਘੱਟ ਸੀ, ਪਰ ਸੋਮਵਾਰ ਸਵੇਰੇ ਤੜਕੇ ਪਾਣੀ ਦਾ ਪੱਧਰ ਜਿਆਦਾ ਵੱਧਣ ਕਾਰਨ ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ ਵਿੱਚ ਹੜ੍ਹਾਂ ਵਰਗੀ ਸਥੀਤੀ ਬਣ ਗਈ, ਜਿਸ ਤੋਂ ਬਾਅਦ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ ਅਤੇ ਕੁੱਝ ਪਿੰਡਾਂ ਦੇ ਨੀਵੇਂ ਇਲਾਕਿਆ ਵਿੱਚ ਪਾਣੀ ਭਰਨ ਕਾਰਨ ਕਈ ਘਰ ਪਾਣੀ ਵਿੱਚ ਡੁੱਬ ਗਏ। ਐਤਵਾਰ ਨੂੰ ਦਰਿਆ ਦੇ ਤੇਜ਼ ਵਹਾਅ ਪਾਣੀ ਨਾਲ ਪਿੰਡ ਦਾਨੇਵਾਲ ਵਿਖੇ ਬੰਨ੍ਹ ਨੂੰ ਕੁੱਝ ਖੋਰਾ ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਅਤੇ ਰੇਤਾਂ ਦੀਆਂ ਬੋਰੀਆਂ ਦੇ ਕਰੇਟ ਬਣਾਕੇ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਯਤਨ ਜਾਰੀ ਰੱਖੇ ਗਏ। ਸੋਮਵਾਰ ਨੂੰ ਪਾਣੀ ਵੱਧਣ ਤੋਂ ਬਾਅਦ ਸਬ ਡਵੀਜ਼ਨ ਸ਼ਾਹਕੋਟ ’ਚ ਪ੍ਰਸਾਸ਼ਨ ਵੱਲੋਂ ਸਕੂਲਾਂ ਵਿੱਚ ਛੁੱਟੀ ਘੋਸਿ਼ਤ ਕਰ ਦਿੱਤੀ ਗਈ ਅਤੇ ਸਾਰਾ ਦਿਨ ਸਿਵਲ ਤੇ ਪੁਲਿਸ ਪ੍ਰਸਾਸ਼ਨਿਕ ਅਧਿਕਾਰੀਆਂ ਵੱਲੋਂ ਦਰਿਆ ਦੇ ਨਾਲ ਲਗਦੇ ਪਿੰਡਾਂ ਵਿੱਚ ਬੰਨ੍ਹ ਦਾ ਦੌਰਾ ਕਰ ਸਥੀਤੀ ਦਾ ਜਾਇਜ਼ਾ ਵੀ ਲਿਆ ਗਿਆ। ਸ਼ਾਹਕੋਟ ਦੇ ਪਿੰਡ ਬੂੜੇਵਾਲ ਵਿਖੇ ਨੀਵੇਂ ਇਲਾਕੇ ਵਿੱਚ ਪਾਣੀ ਭਰਨ ਕਾਰਨ ਕਈ ਘਰ ਪਾਣੀ ਵਿੱਚ ਡੁੱਬ ਗਏ, ਜਿਸ ਤੋਂ ਬਾਅਦ ਲੋਕਾਂ ਵੱਲੋਂ ਆਪਣਾ ਸਮਾਨ ਘਰਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਂਵਾਂ ਵੱਲ ਲਿਜਾਇਆ ਗਿਆ। ਪਾਣੀ ਦਾ ਪੱਧਰ ਵੱਧਦਾ ਦੇਖ ਡਾ. ਚਾਰੂਮਿਤਾ ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਹਾਇਤਾ ਲੈਣ ਲਈ ਪਿੰਡ ਬੂੜੇਵਾਲ ਬੁਲਾਇਆ ਗਿਆ, ਜਿਥੇ ਸੰਤ ਸੀਚੇਵਾਲ ਆਪਣੇ ਸੇਵਾਦਾਰਾਂ ਸਮੇਤ ਪਹੁੰਚੇ। ਇਸ ਮੌਕੇ ਸੰਤ ਸੀਚੇਵਾਲ ਦੇ ਸੇਵਾਦਾਰਾਂ ਵੱਲੋਂ ਬੇਘਰ ਹੋਏ ਲੋਕਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ। ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਉਹ ਸੰਗਤਾਂ ਦੀ ਸੇਵਾ ਵਿੱਚ ਹਮੇਸ਼ਾ ਹਾਜਰ ਹਨ। ਇਸ ਮੌਕੇ ਕਿਸੇ ਵੀ ਤਰਾਂ ਦੀ ਸਥੀਤੀ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ਼. ਦੀ ਟੀਮ ਵੀ ਪਿੰਡ ਬੂੜੇਵਾਲ ਪਹੁੰਚੀ, ਪਰ ਸਥੀਤੀ ਠੀਕ ਹੋਣ ਕਾਰਨ ਟੀਮ ਨੂੰ ਵਾਪਸ ਭੇਜ ਦਿੱਤਾ ਗਿਆ। ਇਸ ਮੌਕੇ ਪਿੰਡ ਦੇ ਲੋਕਾਂ ਵੱਲੋਂ ਬੰਨ੍ਹ ਨੂੰ ਉੱਚਾ ਕਰਨ ਲਈ ਮਿੱਟੀ ਵੀ ਪਾਈ ਗਈ। ਇਸ ਉਪਰੰਤ ਜਦ ਸਾਡੀ ਟੀਮ ਨੇ ਵੱਖ-ਵੱਖ ਰਲੀਫ਼ ਸੈਂਟਰਾਂ ਦਾ ਦੌਰਾ ਕੀਤਾ ਤਾਂ ਦੇਖਿਆ ਗਿਆ ਕਿ ਰਲੀਫ਼ ਸੈਂਟਰਾਂ ਵਿੱਚ ਸਟਾਫ਼ ਤਾਂ ਮੌਜੂਦ ਸੀ, ਪਰ ਰਲੀਫ਼ ਸੈਂਟਰਾਂ ਵਿੱਚ ਲੋਕ ਨਹੀਂ ਆ ਰਹੇ ਸਨ। ਇਸ ਮੌਕੇ ਡਾਕਟਰੀ ਟੀਮ ਨੇ ਦੱਸਿਆ ਕਿ ਉਨਾਂ ਵੱਲੋਂ ਮੈਡੀਕਲ ਸਹੂਲਤਾਂ ਦਾ ਪੁੱਖਤਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਸਾਰਾ ਦਿਨ ਡਾ. ਚਾਰੂਮਿਤਾ ਐੱਸ.ਡੀ.ਐੱਮ. ਸ਼ਾਹਕੋਟ, ਪਰਮਿੰਦਰ ਸਿੰਘ ਹੀਰ ਐੱਸ.ਪੀ. ਜਲੰਧਰ, ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐੱਸ.ਐੱਚ.ਓ. ਸ਼ਾਹਕੋਟ ਅਤੇ ਬਾਵਾ ਸਿੰਘ ਬੀ.ਡੀ.ਪੀ.ਓ. ਸ਼ਾਹਕੋਟ ਦੀ ਅਗਵਾਈ ’ਚ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੀਆਂ ਟੀਮਾਂ ਵੱਲੋਂ ਧੁੱਸੀ ਬੰਨ੍ਹ ਦਾ ਦੌਰਾ ਕਰਨ ਬੰਨ੍ਹ ਦੀ ਸਥੀਤੀ ਤੇ ਨਜ਼ਰ ਰੱਖੀ ਗਈ। ਡਾ. ਚਾਰੂਮਿਤਾ ਨੇ ਦੱਸਿਆ ਕਿ ਦਰਿਆ ਵਿੱਚ ਇਸ ਸਮੇਂ ਢਾਈ ਲੱਖ ਕਿਊਸਿਕ ਦੇ ਕਰੀਬ ਪਾਣੀ ਚੱਲ ਰਿਹਾ ਹੈ ਅਤੇ ਜੇਕਰ ਡੈਮ ਵਿੱਚੋ ਪਾਣੀ ਨਾ ਛੱਡਿਆ ਗਿਆ ਤਾਂ ਰਾਤ ਤੱਕ ਪਾਣੀ ਦਾ ਪੱਧਰ ਘੱਟ ਸਕਦਾ ਹੈ, ਪਰ ਜਦੋਂ ਤੱਕ ਪਾਣੀ ਆਮ ਵਾਂਗ ਨਹੀਂ ਚੱਲਦਾ, ਉਸ ਸਮੇਂ ਤੱਕ ਹਰ ਇੱਕ ਨੂੰ ਚੌਕਸ ਰਹਿਣ ਦੀ ਲੋੜ ਹੈ

Leave a Reply

Your email address will not be published. Required fields are marked *