RNI NEWS :- ਸਰਕਾਰੀ ਮਿਡਲ ਸਕੂਲ ਰੌਂਤ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ


RNI NEWS :- ਸਰਕਾਰੀ ਮਿਡਲ ਸਕੂਲ ਰੌਂਤ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ

ਸ਼ਾਹਕੋਟ 13 ਦਸੰਬਰ (ਸਾਬੀ ਦਾਸੀਕੇ/ਸੁਖਵਿੰਦਰ ਸੋਹਲ) :- ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾ ਅਤੇ ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਲੰਧਰ ਸ. ਹਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਰਕਾਰੀ ਮਿਡਲ ਸਕੂਲ ਰੌਂਤ ਬਲਾਕ ਸ਼ਾਹਕੋਟ-2 ਵਿਖੇ ਸਕੂਲ ਮੁੱਖੀ ਸ਼੍ਰੀਮਤੀ ਰਜਿੰਦਰ ਕੌਰ ਦੀ ਅਗਵਾਈ ’ਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਜੋਗਿੰਦਰ ਕੌਰ ਸਮੇਤ ਕਮੇਟੀ ਦੇ ਸਮੂਹ ਮੈਂਬਰ ਵੀ ਸ਼ਾਮਲ ਹੋਏ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆ ਨੂੰ ਉਨਾਂ ਦੇ ਬੱਚਿਆ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਅਤੇ ਮਾਪਿਆ ਪਾਸੋਂ ਸੁਝਾਅ ਲਏ। ਇਸ ਮੌਕੇ ਸਕੂਲ ਮੁੱਖੀ ਰਜਿੰਦਰ ਕੌਰ ਨੇ ਮਾਪਿਆ ਨੂੰ ਅਪੀਲ ਕੀਤੀ ਕਿ ਜਿਥੇ ਅਧਿਆਪਕ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਆਪਣੀ ਜਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਅ ਰਹੇ ਹਨ, ਉਥੇ ਹੀ ਮਾਪੇ ਵੀ ਆਪਣੇ ਬੱਚਿਆ ਵੱਲ ਵੱਧ ਤੋਂ ਵੱਧ ਧਿਆਨ ਦੇਣ ਅਤੇ ਬੱਚਿਆ ਨੂੰ ਰੋਜ਼ਾਨਾਂ ਸਕੂਲ ਭੇਜਣ। ਇਸ ਮੌਕੇ ਉਨਾਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆ ਪੜ੍ਹਾਈ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ। ਉਨਾਂ ਕਿਹਾ ਕਿ ਪੜ੍ਹਾਈ ਤੋਂ ਬਿਨਾਂ ਕਿਸੇ ਵੀ ਮੰਜਿ਼ਲ ਨੂੰ ਸਰ ਨਹੀਂ ਕੀਤਾ ਜਾ ਸਕਦਾ ਅਤੇ ਪੜ੍ਹਾਈ ਤੋਂ ਬਿਨਾਂ ਮਨੁੱਖੀ ਜੀਵਨ ਅਧੂਰਾ ਹੈ। ਇਸ ਮੌਕੇ ਉਨਾਂ ਪੜ੍ਹਾਈ ਅਤੇ ਹੋਰਨਾਂ ਵੱਖ-ਵੱਖ ਖੇਤਰਾਂ ’ਚ ਮੋਹਰੀ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਉਨਾਂ ਨੂੰ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਅਜ਼ਾਦ ਸਿੰਘ, ਮਨਿੰਦਰ ਕੁਮਾਰ, ਹਰਦੀਪ ਸਿੰਘ, ਸੁਰਿੰਦਰ ਕੌਰ, ਬਖਸ਼ੋ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *