RNI NEWS :- ਸਰਕਾਰੀ ਮੁਲਾਜ਼ਮਾਂ ਨੂੰ 3% ਡੀਏ ਦੀ ਕਿਸ਼ਤ ਦੇਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ – ਕੌਡਲ

RNI NEWS :- ਸਰਕਾਰੀ ਮੁਲਾਜ਼ਮਾਂ ਨੂੰ 3% ਡੀਏ ਦੀ ਕਿਸ਼ਤ ਦੇਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ – ਕੌਡਲ

ਜਲੰਧਰ13 ਅਕਤੂਬਰ (ਜਸਵਿੰਦਰ ਬੱਲ)

ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੰਜੀਵ ਕੌਂਡਲ ਨੇ ਪ੍ਰੈੱਸ ਨੂੰ ਸਰਕਾਰੀ ਮੁਲਾਜ਼ਮਾਂ ਦੇ ਦਿਲ ਦਾ ਦਰਦ ਦੱਸਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ ਕੈਪਟਨ ਵੱਲੋਂ ਜੋ ਵੀ ਵਾਅਦੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਸੀ ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਮੁਲਾਜ਼ਮਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਨਾ ਅਤੇ ਬਣਦਾ ਬਕਾਇਆ ਦੇਣ ਦੀ ਮੰਗ ਤੇ ਜ਼ੋਰ ਪਾਇਆ ਜਾ ਰਿਹਾ ਸੀ ਅਤੇ ਉੱਪ ਚੋਣਾਂ ਵਿੱਚ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀ ਵੀ ਚਿਤਾਵਨੀ ਦਿੱਤੀ ਜਾ ਰਹੀ ਸੀ ਇਸ ਨੂੰ ਦੇਖਦੇ ਹੋਏ ਕੈਪਟਨ ਵੱਲੋਂ 3% ਡੀਏ ਦੀ ਕਿਸ਼ਤ ਜਾਰੀ ਕੀਤੀ ਜੋ ਕਿ ਮੁਲਾਜ਼ਮਾਂ ਨਾਲ ਬਹੁਤ ਹੀ ਕੋਝਾ ਮਜ਼ਾਕ ਕੀਤਾ ਗਿਆ ਹੈ ਜਥੇਬੰਦੀ ਮੰਗ ਕਰਦੀ ਹੈ ਕਿ ਇਹ ਕਿਸ਼ਤ ਨੂੰ ਵਧਾ ਕੇ 8% ਕੀਤਾ ਜਾਵੇ ਅਤੇ ਬਾਕੀ ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣ ਤੇ ਉਨ੍ਹਾਂ ਦਾ ਬਣਦਾ ਬਕਾਇਆ ਵੀ ਨਾਲ ਹੀ ਰਲੀਜ਼ ਕੀਤਾ ਜਾਵੇ ਇਸ ਤੋਂ ਇਲਾਵਾ ਵੋਟਾਂ ਤੋਂ ਪਹਿਲਾਂ ਕੀਤਾ ਵਾਅਦਾ ਸਾਰੇ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਵਾਟਰ ਸਪਲਾਈ ਸਕੀਮਾਂ ਦਾ ਪੰਚਾਇਤੀ ਕਰਨ ਬੰਦ ਕਰਨਾ ਆਦਿ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ ਇਸ ਤੋਂ ਇਲਾਵਾ ਸੰਜੀਵ ਕੌਂਡਲ ਨੇ ਮੰਗ ਕੀਤੀ ਕਿ ਸਰਕਾਰੀ ਮੁਲਾਜ਼ਮਾਂ ਨੂੰ ਫ੍ਰੀ ਮੈਡੀਕਲ ਕੈਸ਼ਲੈੱਸ ਸਹੂਲਤ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਹਸਪਤਾਲ ਵਿੱਚ ਸਰਕਾਰੀ ਮੁਲਾਜ਼ਮ ਆਪਣਾ ਇਲਾਜ ਕੈਸ਼ਲੈੱਸ ਸਹੂਲਤ ਨਾਲ ਕਰਵਾਇਆ ਜਾ ਸਕੇ ਉਨ੍ਹਾਂ ਦੱਸਿਆ ਕਿ ਸਾਡੇ ਕਈ ਮੁਲਾਜ਼ਮ ਸਾਥੀ ਪੈਸੇ ਨਾ ਹੋਣ ਕਾਰਨ ਇਲਾਜ ਦੁੱਖੋਂ ਹੀ ਇਸ ਦੁਨੀਆਂ ਨੂੰ ਛੱਡ ਗਏ ਹਨ ਇਸ ਮੌਕੇ ਜਥੇਬੰਦੀ ਨੇ ਚਿਤਾਵਨੀ ਦਿੰਦੇ ਹੋਏ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੈਪਟਨ ਸਰਕਾਰ ਨੂੰ ਦੁਬਾਰਾ ਸੱਤਾ ਵਿੱਚ ਕਦੇ ਵੀ ਨਹੀਂ ਆਉਣ ਦਿੱਤਾ ਜਾਵੇਗਾ

Leave a Reply

Your email address will not be published. Required fields are marked *

Please select facebook feed.