RNI NEWS :- ਸ਼ਾਹਕੋਟ ਪੁਲਿਸ ਵੱਲੋਂ ਚਾਰ ਗ੍ਰਾਮ ਹੈਰੋਇਨ ਵੀ ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ


RNI NEWS :- ਸ਼ਾਹਕੋਟ ਪੁਲਿਸ ਵੱਲੋਂ ਚਾਰ ਗ੍ਰਾਮ ਹੈਰੋਇਨ ਵੀ ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਸਾਬੀ ਦਾਸੀਕੇ ਸ਼ਾਹਕੋਟ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਿਰੁੱਧ ਛੇੜੀ ਮੁਹਿੰਮ ਦੇ ਤਹਿਤ ਐਸਐਸਪੀ ਦਿਹਾਤੀ ਸ੍ਰੀ ਨਵਜੋਤ ਸਿੰਘ ਮਾਹਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐੱਸਪੀ ਸਰਦਾਰ ਪਿਆਰਾ ਸਿੰਘ ਦੀ ਯੋਗ ਅਗਵਾਈ ਅਤੇ ਐਸਐਚਓ ਸ਼ਾਹਕੋਟ ਸੁਰਿੰਦਰ ਕੁਮਾਰ ਦੀ ਅਗਵਾਈ ਨਿਗਰਾਨੀ ਹੇਠ ਸ਼ਾਹਕੋਟ ਪੁਲਿਸ ਵੱਲੋਂ ਚਾਰ ਗ੍ਰਾਮ ਹੈਰੋਇਨ ਵੀ ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਮੌਕੇ ਤੇ ਜਾਣਕਾਰੀ ਦਿੰਦਿਆਂ ਐਸਐਚਓ ਸੁਰਿੰਦਰ ਕੁਮਾਰ ਨੇ ਦੱਸਿਆ ਏਐਸਆਈ ਬਲਕਾਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਮਲਸੀਆਂ ਰੋਡ ਤੋਂ ਗੋਪੀ ਪੁੱਤਰ ਚੰਨਾ ਵਾਸੀ ਪਿੰਡ ਤੋਤੀ ਥਾਣਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਦੋਸ਼ੀ ਖਿਲਾਫ ਐਨਡੀਪੀਐਸ ਐਕਟ 21-61-85 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ ਇਸੇ ਤਹਿਤ ਐੱਚਸੀ ਸੁਖਵਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਪਿੰਡ ਬਾਜਵਾ ਕਲਾਂ ਤੋਂ ਸੁਰਜੀਤ ਸਿੰਘ ਉਰਫ ਗੋਲੂ ਪੁੱਤਰ ਪ੍ਰੀਤਮ ਸਿੰਘ ਵਾਸੀ ਬਾਜਵਾ ਕਲਾਂ ਨੂੰ ਵੀਹ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ ਦੋਸ਼ੀ ਖਿਲਾਫ ਐਕਸਾਈਜ਼ ਐਕਟ 61-1-15 ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ

Leave a Reply

Your email address will not be published. Required fields are marked *