RNI NEWS-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਤੰਬਾਕੂ ਦੀ ਡੱਬੀ ਤੇ ਛਾਪਣ ਵਾਲੀ ਕੰਪਨੀ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ-ਸੰਤ ਨਿਰਮਲ ਦਾਸ ਜੀ


RNI NEWS-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਤੰਬਾਕੂ ਦੀ ਡੱਬੀ ਤੇ ਛਾਪਣ ਵਾਲੀ ਕੰਪਨੀ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ-ਸੰਤ ਨਿਰਮਲ ਦਾਸ ਜੀ

ਜਲੰਧਰ 22 ਮਈ ਜਸਵਿੰਦਰ ਬੱਲ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੀ ਤਸਵੀਰ ਤੰਬਾਕੂ ਦੀ ਡੱਬੀ ਤੇ ਛਾਪਣ ਵਾਲੀ ਕੰਪਨੀ ਖ਼ਿਲਾਫ਼ ਤੁਰੰਤ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਦੀ ਵਿਕਰੀ ਤੇ ਰੋਕ ਲਗਾਈ ਜਾਵੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਰਾੲੇਪੁਰ ਰਸੂਲਪੁਰ ਦੇ ਮੁਖੀ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਇਕ ਖ਼ਬਰ ਵਾਇਰਲ ਹੋਈ ਹੈ ਜਿਸ ਵਿੱਚ ਤੰਬਾਕੂ ਵੇਚਣ ਵਾਲੀ ਨੋਇਡਾ ਦੀ ਧਰਮਪਾਲ ਸੱਤਿਆਪਾਲ ਕੰਪਨੀ ਵੱਲੋਂ ਤੰਬਾਕੂ ਦੀ ਡੱਬੀ (ਬਾਬਾ 120 ਮਾਰਕਾ) ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਛਾਪੀ ਹੈ ਜਿਸ ਨਾਲ ਸ਼੍ਰੀ ਗੁਰੂ ਰਵਿਦਾਸ ਜੀ ਨੂੰ ਮੰਨਣ ਵਾਲੀਆਂ ਸੰਗਤਾਂ ਅਤੇ ਸਮੁੱਚੇ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜ਼ੋ ਸੰਤ ਸਮਾਜ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ ਜੇਕਰ ਇਸ ਤੇ ਪਾਬੰਦੀ ਨਾ ਲਗਾੲੀ ਤਾਂ ਸੰਤ ਸਮਾਜ ਨੂੰ ਤਿਖਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ ਇਸ ਘਿਨਾਉਣੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਯੂ ਪੀ ਦੇ ਮੁੱਖ ਮੰਤਰੀ ਸ਼੍ਰੀ ਆਦਿਤਿਆ ਨਾਥ ਯੋਗੀ ਨੂੰ ਅਪੀਲ ਕੀਤੀ ਹੈ ਕਿ ਇਸ ਤੰਬਾਕੂ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਪਰਚਾ ਦਰਜ ਕਰਕੇ ਕੰਪਨੀ ਨੂੰ ਤੁਰੰਤ ਸੀਲ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਪਮਾਨ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਸਤਿਗੁਰਾਂ ਦੀ ਤਸਵੀਰ ਵਾਲੀ ਤੰਬਾਕੂ ਦੀ ਵਿਕਰੀ ਤੇ ਰੋਕ ਲਗਾਈ ਜਾਵੇ ਅਤੇ ਇਸ ਕੰਪਨੀ ਨੂੰ ਮਹਾਪੁਰਸ਼ਾਂ ਦੀ ਤਸਵੀਰ ਲਗਾਉਣ ਦੀ ਮਨਜ਼ੂਰੀ ਦੇਣ ਵਾਲੇ ਮਹਿਕਮੇ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਜੇਕਰ ਯੂ ਪੀ ਸਰਕਾਰ ਨੇ ਇਸ ਤਰ੍ਹਾਂ ਨਾ ਕੀਤਾ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਆਪਣੀ ਹੋਵੇਗੀ।

Leave a Reply

Your email address will not be published. Required fields are marked *