RNI NEWS :- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਂਟ ਮਨੂੰਜ਼ ਸਕੂਲ ’ਚ ਵੱਖ-ਵੱਖ ਮੁਕਾਬਲੇ ਕਰਵਾਏ

RNI NEWS :- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਂਟ ਮਨੂੰਜ਼ ਸਕੂਲ ’ਚ ਵੱਖ-ਵੱਖ ਮੁਕਾਬਲੇ ਕਰਵਾਏ

ਸ਼ਾਹਕੋਟ (ਏ.ਐੱਸ. ਸਚਦੇਵਾ/ਸਾਬੀ ਸ਼ਾਹਕੋਟ)

ਸੇਂਟ ਮਨੂੰਜ਼ ਕਾਨਵੈਂਟ ਸਕੂਲ, ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਤਰਸੇਮ ਅਗਰਵਾਲ (ਸੀ.ਏ), ਸਕੱਤਰ ਸ੍ਰੀ ਸੁਲਕਸ਼ਣ ਜਿੰਦਲ, ਪਿ੍ਰੰਸੀਪਲ ਸ੍ਰੀਮਤੀ ਜਗਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਹ ਮੁਕਬਲੇ ਪੰਜਾਬੀ ਅਧਿਆਪਕਾਂ ਦਰਸ਼ਵੀਰ ਕੌਰ ਅਤੇ ਰਮਨਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ।ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ, ਸਿੱਖਿਆਵਾਂ, ਵਿਚਾਰਧਾਰਾ ਦੇ ਵਿਸ਼ੇ ਤੇ ਲੇਖ ਲਿਖੇ। ਇਸ ਮੌਕੇ ਪਿ੍ਰੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ (ਲੜਕੇ) ਵਿਖੇ ਤਹਿਸੀਲ ਪੱਧਰ ਤੇ ‘ਲੇਖ ਲਿਖਣ ਮੁਕਾਬਲੇ’ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚਿਆ ਨੇ ਭਾਗ ਲਿਆ ਸੀ, ਜਿਨਾਂ ਵਿੱਚੋਂ ਅੱਠਵੀਂ ਜਮਾਤ ਦੀ ਨਵਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਮੁਕਾਬਲੇ ਵਿੱਚੋਂ ਅੰੀਮ੍ਰਤਪਾਲ ਕੌਰ ਨੇ ਤਹਿਸੀਲ ਪੱਧਰ ਤੇ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਵਿੱਚ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਪਿ੍ਰੰਸੀਪਲ ਸ੍ਰੀਮਤੀ ਜਗਜੀਤ ਕੌਰ ਅਤੇ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ

Leave a Reply

Your email address will not be published. Required fields are marked *