RNI NEWS-ਸੰਸਦ ਮੈਂਬਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਨ ਦਾ ਪਾਠ


RNI NEWS-ਸੰਸਦ ਮੈਂਬਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਨ ਦਾ ਪਾਠ

ਆਨ-ਲਾਈਨ ਸੰਬੋਧਨ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ
ਪਵਿੱਤਰ ਕਾਲੀ ਵੇਈਂ ਬਾਰੇ ਦਿਖਾਈ ਦਸਤਾਵੇਜ਼ੀ ਫਿਲਮ

ਸੁਲਤਾਨਪੁਰ – ਗੁਰਵਿੰਦਰ ਬੋਪਾਰਾਏ/ਸੁਖਵਿੰਦਰ ਸੋਹਲ

ਆਨ-ਲਾਈਨ ਸੰਬੋਧਨ ਕਰਦਿਆ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਦਾ ਮੁੱਦਾ ਚੁੱਕਿਆ ਉਨ੍ਹਾਂ ਨੇ 20 ਸਾਲਾਂ ਦੌਰਾਨ ਕਿਸਾਨਾਂ ਲਈ ਕੀਤੇ ਕਾਰਜਾਂ ਦਾ ਜ਼ਿਕਰ ਕੀਤਾ ਕਿ ਜੇਕਰ ਦੇਸ਼ ਦਾ ਕਿਸਾਨ ਬਚੇਗਾ ਤਾਂ ਹੀ ਦੇਸ਼ ਮਜ਼ਬੂਤ ਤੇ ਆਤਮ ਨਿਰਭਰ ਹੋਵੇਗਾ ਦੋਨਾ ਇਲਾਕੇ ਵਿੱਚ ਰਸਤੇ ਬਣਾਉਣ ਪਵਿੱਤਰ ਕਾਲੀ ਵੇਈਂ ਵਿੱਚ ਨਿਰਮਲ ਜਲਧਾਰਾ ਦੇ ਵਹਾ ਨਾਲ ਧਰਤੀ ਹੇਠਲੇੇ ਪਾਣੀ ਨੂੰ ਉਪਰ ਚੁੱਕਣ ਤੇ ਸੀਚੇਵਾਲ ਮਾਡਲ ਰਾਹੀਂ ਪਿੰਡਾਂ ਤੇ ਸ਼ਹਿਰਾਂ ਦੇ ਵਰਤੇ ਗਏ ਪਾਣੀ ਨੂੰ ਸੋਧ ਕੇ ਮੁੜ ਵਰਤਣ ਦਾ ਸਫਲ ਤਜ਼ਰਬਾ ਸਾਂਝਾ ਕੀਤਾ ਇਹ ਸਾਰੇ ਕਾਰਜ ਖੇਤੀ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਦਸਤਾਵੇਜ਼ੀ ਫਿਲਮ ਵਿੱਚ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁੱਲ ਕਲਾਮ ਦਾ ਉਚੇਚਾ ਜ਼ਿਕਰ ਕੀਤਾ ਗਿਆ ਸੀ ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਭਵਨ ਵਿੱਚ ਹੋਈ ਇੱਕ ਮੁਲਾਕਾਤ ਦੌਰਾਨ ਡਾ ਕਲਾਮ ਜੀ ਨੇ ਇੱਕ ਵਾਰ ਸੰਤ ਸੀਚੇਵਾਲ ਜੀ ਨੂੰ ਕਿਹਾ ਸੀ ਕਿ ਰਾਜਨੀਤਿਕ ਸਖਸ਼ੀਅਤਾਂ ਦੀ ਕਲਾਸ ਜਰੂਰ ਲਗਾਇਆ ਕਰੋ ਤਾਂ ਜੋ ਉਨ੍ਹਾਂ ਨੂੰ ਕੰਮ ਕਰਨ ਦੇ ਢੰਗ ਤਾਰੀਕਿਆਂ ਬਾਰੇ ਪਤਾ ਲੱਗ ਸਕੇ

 

Leave a Reply

Your email address will not be published. Required fields are marked *